ਕੈਨੇਡਾ  'ਚ ਪੰਜਾਬੀ ਮੂਲ ਦੀ ਵਿਦਿਆਰਥਣ ਜਸਮੀਤ ਕੌਰ ਦੀ ਮੌਤ         

ਕੈਨੇਡਾ  'ਚ ਪੰਜਾਬੀ ਮੂਲ ਦੀ ਵਿਦਿਆਰਥਣ ਜਸਮੀਤ ਕੌਰ ਦੀ ਮੌਤ         

ਅੰਮ੍ਰਿਤਸਰ ਟਾਈਮਜ਼

ਟੋਰਾਂਟੋ : ਭਾਰਤ ਤੋਂ ਸੰਨ 2020 ਵਿਚ ਕੈਨੇਡਾ ਪੜ੍ਹਨ ਲਈ ਆਈ ਪੰਜਾਬੀ ਮੂਲ ਦੀ ਇਕ ਅੰਤਰਰਾਸ਼ਟਰੀ ਵਿਦਿਆਰਥਣ ਜਸਮੀਤ ਕੌਰ (20) ਦੀ ਲੰਘੀ 15 ਅਪ੍ਰੈਲ ਨੂੰ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਸਮੀਤ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ। ਜਸਮੀਤ ਕੌਰ ਦੀ ਇਸ ਮਹੀਨੇ ਦੇ ਅੰਤ ਵਿਚ ਪੜ੍ਹਾਈ ਪੂਰੀ ਹੋ ਜਾਣੀ ਸੀ। ਉਹ ਟੋਰਾਂਟੋ ਦੇ ਜਾਰਜ ਬ੍ਰਾਉਨ ਕਾਲਜ ਦੀ ਵਿਦਿਆਰਥਣ ਸੀ। ਜਸਮੀਤ ਦੀ ਮੌਤ ਦੇ ਕਾਰਨਾਂ ਬਾਰੇ ਹਾਲੇ ਪਤਾ  ਨਹੀ  ਲਗ ਸਕਿਆ। ਜਸਮੀਤ ਦਾ ਭਾਰਤ ਤੋਂ ਪਿਛੋਕੜ ਦਿੱਲੀ ਦੇ ਨਾਲ ਸਬੰਧਤ ਸੀ।