ਅਮਰੀਕਾ ਦੀ 9 ਮੈਂਬਰੀ ਪੜਤਾਲੀਆ ਸਬ ਕਮੇਟੀ ਨੇ ਰਿਪੋਰਟ ਜਥੇਦਾਰ ਨੂੰ ਸੌਂਪੀ
ਮਾਮਲਾ ਚੀਨ ਵਿਚ ਪਾਵਨ ਸਰੂਪ ਛਪਾਈ ਦਾ..
ਅੰਮ੍ਰਿਤਸਰ ਟਾਈਮਜ਼
ਅੰਮਿ੍ਤਸਰ-ਪਿਛਲੇ ਸਮੇਂ ਵਿਚ ਅਮਰੀਕਾ ਨਿਵਾਸੀ ਕੁਝ ਵਿਅਕਤੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਅਣ-ਅਧਿਕਾਰਿਤ ਤੌਰ 'ਤੇ ਚੀਨ ਵਿਚ ਛਪਾਈ ਕਰਵਾ ਕੇ ਪਾਵਨ ਸਰੂਪਾਂ ਨੂੰ ਡਾਕ ਰਾਹੀਂ ਵੱਖ-ਵੱਖ ਸ਼ਹਿਰਾਂ 'ਵਿਚ ਭੇਜਣ ਦਾ ਮਾਮਲਾ ਸਾਹਮਣੇ ਆਉਣ 'ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮਾਮਲੇ ਦੀ ਪੜਤਾਲ ਲਈ ਬਣਾਈ ਗਈ 9 ਮੈਂਬਰੀ ਸਬ ਕਮੇਟੀ ਵਲੋਂ ਆਪਣੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਮਾਮਲਾ ਉਜਾਗਰ ਹੋਣ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬਣਾਈ ਗਈ 9 ਮੈਂਬਰੀ ਸਬ ਕਮੇਟੀ ਦੇ ਮੈਂਬਰਾਂ ਵਲੋਂ ਇਹ ਪੜਤਾਲ ਚਾਰ ਮਹੀਨੇ ਵਿਚ ਪੂਰੀ ਕੀਤੀ ਗਈ ਹੈ । ਪੜਤਾਲ ਕਮੇਟੀ ਦੇ ਮੈਂਬਰਾਂ ਵਲੋਂ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਇਸ ਗੰਭੀਰ ਮਾਮਲੇ ਨਾਲ ਸੰਬੰਧਿਤ ਵਿਅਕਤੀਆਂ ਅਤੇ ਇਸ ਮਾਮਲੇ ਨਾਲ ਸੰਬੰਧਿਤ ਹੋਰ ਜ਼ਿੰਮੇਵਾਰ ਲੋਕਾਂ ਅਤੇ ਚਸ਼ਮਦੀਦ ਗਵਾਹਾਂ ਦੇ ਨਾਲ ਕੀਤੀ ਗਈ ਗੱਲਬਾਤ ਉਪਰੰਤ ਕਰੀਬ 35 ਸਫਿਆਂ ਦੀ ਪੜਤਾਲੀਆ ਰਿਪੋਰਟ ਤਿਆਰ ਕਰਕੇ ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਸਾਹਿਬ ਤੱਕ ਪੁੱਜਦੀ ਕਰ ਦਿੱਤੀ ਗਈ ਹੈ । ਜਦੋਂ ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਢੱਡੇ ਨੇ ਦੱਸਿਆ ਕਿ ਸਿੰਘ ਸਾਹਿਬ ਵਲੋਂ ਆਉਂਦੇ ਦਿਨਾਂ ਵਿਚ ਇਸ 'ਤੇ ਵਿਚਾਰ ਕੀਤੀ ਜਾਵੇਗੀ ।
Comments (0)