ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈ

ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਈ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਤਲਵੰਡੀ ਦੇ ਬੇਟੇ ਰਣਜੀਤ ਸਿੰਘ ਤਲਵੰਡੀ, ਜਗਜੀਤ ਸਿੰਘ ਤਲਵੰਡੀ ਅਤੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਹਾਜ਼ਰ ਸਨ।