ਭਾਈ ਜਗਤਾਰ ਸਿੰਘ ਹਵਾਰਾ ਇੱਕ ਹੋਰ ਮੁਕੱਦਮੇ ਚੋਂ ਬਰੀ ਹੋਏ

ਭਾਈ ਜਗਤਾਰ ਸਿੰਘ ਹਵਾਰਾ ਇੱਕ ਹੋਰ ਮੁਕੱਦਮੇ ਚੋਂ ਬਰੀ ਹੋਏ
ਭਾਈ ਜਗਤਾਰ ਸਿੰਘ ਹਵਾਰਾ

ਚੰਡੀਗੜ੍ਹ, (ਅੰਮ੍ਰਿਤਸਰ ਟਾਈਮਜ਼ ਬਿਊਰੋ): ਸਰਬੱਤ ਖਾਲਸਾ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਥਾਪੇ ਗਏ ਅਤੇ ਭਾਰਤੀ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਲੁਧਿਆਣਾ ਅਦਾਲਤ ਨੇ ਲੁਧਿਆਣਾ ਸਥਿਤ ਘੰਟਾ ਘਰ ਧਮਾਕਾ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। 

ਵਧੀਕ ਸੈਸ਼ਨ ਜੱਜ ਅਤੁਲ ਕਸਾਣਾ ਦੀ ਅਦਾਲਤ ਨੇ ਅੱਜ ਭਾਈ ਜਗਤਾਰ ਸਿੰਘ ਹਵਾਰਾ ਨੂੰ ਇਸ ਮਾਮਲੇ ਚੋਂ ਬਰੀ ਕਰ ਦਿੱਤਾ ਹੈ। ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6/12/1995 ਨੂੰ ਲੁਧਿਆਣਾ ਦੇ ਕੋਤਵਾਲੀ ਪੁਲਿਸ ਥਾਣੇ 'ਚ ਭਾਰਤੀ ਸਜ਼ਾਵਲੀ ਦੀ ਧਾਰਾ 307, 427 ਅਤੇ ਧਮਾਕਾਖੇਜ ਸਮਗਰੀ ਕਾਨੂੰਨ ਦੀ ਧਾਰਾ 3 ਅਤੇ 4 ਅਧੀਨ ਐਫਆਈਆਰ ਨੰ. 133 ਦਰਜ ਕੀਤੀ ਗਈ ਸੀ। 

ਉਹਨਾਂ ਦੱਸਿਆ ਕਿ ਅੱਜ ਅਦਾਲਤ ਨੇ ਇਸ ਮਾਮਲੇ ਵਿੱਚੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।