ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ 'ਤੇ ਰਿਹਾਈ ਲਈ ਰਾਹ ਪੱਧਰਾ: ਵਕੀਲ ਮੰਝਪੁਰ

ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ 'ਤੇ ਰਿਹਾਈ ਲਈ ਰਾਹ ਪੱਧਰਾ: ਵਕੀਲ ਮੰਝਪੁਰ
ਭਾਈ ਜਗਤਾਰ ਸਿੰਘ ਹਵਾਰਾ

ਲੁਧਿਆਣਾ: ਸਰਬੱਤ ਖਾਲਸਾ ਵੱਲੋਂ ਜਥੇਦਾਰ ਥਾਪੇ ਗਏ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ 'ਤੇ ਰਿਹਾਈ ਲਈ ਜਲਦ ਹੀ ਅਰਜ਼ੀ ਦਾਇਰ ਕੀਤੀ ਜਾਵੇਗੀ। 

ਬੀਤੇ ਦਿਨੀਂ ਲੁਧਿਆਣਾ ਘੰਟਾ ਘਰ ਮਾਮਲੇ ਵਿੱਚ ਅਦਾਲਤ ਵੱਲੋਂ ਉਹਨਾਂ ਨੂੰ ਬਰੀ ਕਰਨ ਦੇ ਫੈਂਸਲੇ ਮਗਰੋਂ ਉਹਨਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਭਾਈ ਹਵਾਰਾ ਖਿਲਾਫ਼ ਕੁੱਲ 37 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 31 ਮਾਮਲਿਆਂ ਵਿਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ ਜਦਕਿ 6 ਮਾਮਲਿਆਂ ਵਿਚ ਭਾਈ ਹਵਾਰਾ ਨੂੰ ਵੱਖ-ਵੱਖ ਅਦਾਲਤਾਂ ਵਲੋਂ ਸਜ਼ਾ ਦਿੱਤੀ ਗਈ ਸੀ ਤੇ ਇਨ੍ਹਾਂ 'ਚੋਂ ਵੀ 5 ਮਾਮਲਿਆਂ ਵਿਚ ਉਨ੍ਹਾਂ ਵਲੋਂ ਸਜ਼ਾ ਪੂਰੀ ਕਰ ਲਈ ਗਈ ਹੈ, ਜਦਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਉਹ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

ਵਕੀਲ ਮੰਝਪੁਰ ਨੇ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ਼ ਹੁਣ ਕੋਈ ਵੀ ਮਾਮਲਾ ਕਿਸੇ ਵੀ ਅਦਾਲਤ ਵਿਚ ਨਹੀਂ ਚੱਲ ਰਿਹਾ ਤੇ ਕਾਨੂੰਨ ਮੁਤਾਬਿਕ ਹੁਣ ਪੈਰੋਲ 'ਤੇ ਉਨ੍ਹਾਂ ਦੀ ਰਿਹਾਈ ਸੰਭਵ ਹੈ। ਇਸ ਲਈ ਉਹ ਆਉਂਦੇ ਦਿਨਾਂ 'ਚ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ 'ਤੇ ਰਿਹਾਈ ਲਈ ਅਰਜ਼ੀ ਦਾਇਰ ਕਰਨਗੇ।  

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।