ਜਲੰਧਰ ਵਿੱਚ ਰਾਤ ਦੇ ਕਰਫਿਊ ਦਾ ਐਲਾਨ

ਜਲੰਧਰ ਵਿੱਚ ਰਾਤ ਦੇ ਕਰਫਿਊ ਦਾ ਐਲਾਨ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੰਜਾਬ ਵਿੱਚ ਲਗਾਤਾਰ ਕਰੋਨਾ ਦੇ ਮਾਮਲੇ ਵੱਧ ਰਹੇ ਹਨ,ਜਿਸਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਨੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲੋੜ ਪੈਣ ਤੇ ਰਾਤ ਦਾ ਕਰਫਿਊ ਲਾਉਣ ਦੀ ਖੁੱਲ ਦਿੱਤੀ ਸੀ।

ਸ਼ੁੱਕਰਵਾਰ ਜਦੋਂ ਜਲੰਧਰ ਵਿਖੇ ਪੰਜਾਬ ਵਿੱਚ ਸਭ ਤੋਂ ਵੱਧ ੧੪੮ ਮਾਮਲੇ ਸਾਹਮਣੇ ਆਏ ਅਤੇ ੮੫੬ ਐਕਟਿਵ ਕੇਸ ਹਨ, ਤਾਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਰਾਤ ਦੇ ਕਰਫਿਊ ਦਾ ਐਲਾਨ ਕਰ ਦਿੱਤਾ ਹੈ।

ਇਹ ਕਰਫਿਊ ਰਾਤ ਗਿਆਰਾਂ ਤੋਂ ਸਵੇਰੇ ਪੰਜ ਵਜੇ ਤੱਕ ਦਾ ਹੋਵੇਗਾ ਅਤੇ ਸ਼ਨੀਵਾਰ ਰਾਤ ਤੋਂ ਲਾਗੂ ਕੀਤਾ ਜਾਵੇਗਾ।