ਫੀਸ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਜੇਐਨਯੂ ਵਿਦਿਆਰਥੀ ਸੰਸਦ ਵੱਲ ਤੁਰੇ; ਰਾਹ ਵਿੱਚ ਪੁਲਿਸ ਨਾਲ ਝੜਪਾਂ

ਫੀਸ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਜੇਐਨਯੂ ਵਿਦਿਆਰਥੀ ਸੰਸਦ ਵੱਲ ਤੁਰੇ; ਰਾਹ ਵਿੱਚ ਪੁਲਿਸ ਨਾਲ ਝੜਪਾਂ

ਨਵੀਂ ਦਿੱਲੀ: ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਵਿਸ਼ਵਵਿਦਿਆਲਾ (ਜੇਐਨਯੂ) ਦੇ ਵਿਦਿਆਰਥੀਆਂ ਵੱਲੋਂ ਫੀਸ ਵਾਧੇ ਖਿਲਾਫ ਚੱਲ ਰਿਹਾ ਸੰਘਰਸ਼ ਅੱਜ ਇੱਕ ਵਾਰ ਫੇਰ ਦਿੱਲੀ ਦੀਆਂ ਸੜਕਾਂ 'ਤੇ ਵਿਦਿਆਰਥੀਆਂ ਅਤੇ ਪੁਲਿਸ ਦਰਮਿਆਨ ਝੜਪ ਦਾ ਰੂਪ ਲੈ ਗਿਆ। ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਵਿਦਿਆਰਥੀਆਂ ਨੇ ਜਦੋਂ ਭਾਰਤੀ ਸੰਸਦ ਵੱਲ ਮਾਰਚ ਕਰਨਾ ਸ਼ੁਰੂ ਕੀਤਾ ਤਾਂ ਉਹਨਾਂ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ।

ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਵਿਦਿਆਰਥੀ ਸੰਸਦ ਦੇ ਬਾਹਰ ਪਹੁੰਚ ਕੇ ਭਾਰਤੀ ਰਾਜਨੀਤਕ ਆਗੂਆਂ ਦਾ ਧਿਆਨ ਆਪਣੀਆਂ ਮੰਗਾਂ ਵੱਲ ਦਵਾਉਣਾ ਚਾਹੁੰਦੇ ਸਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਫੀਸਾਂ ਵਿੱਚ ਕੀਤਾ ਗਿਆ ਵਾਧਾ ਪੂਰੀ ਤਰ੍ਹਾਂ ਵਾਪਸ ਨਹੀਂ ਲਿਆ ਜਾਂਦਾ ਉਹ ਆਪਣੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

ਬਾਬਾ ਗੰਗਾਨਾਥ ਸੜਕ 'ਤੇ ਤੈਨਾਤ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਵਿਦਿਆਰਥੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਈ ਵਿਦਿਆਰਥੀ ਆਗੂਆਂ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।