ਫੀਸ ਵਾਧੇ ਖਿਲਾਫ ਵਿਦਿਆਰਥੀਆਂ ਵੱਲੋਂ ਰਾਸ਼ਟਰਪਤੀ ਭਵਨ ਵੱਲ ਮਾਰਚ

ਫੀਸ ਵਾਧੇ ਖਿਲਾਫ ਵਿਦਿਆਰਥੀਆਂ ਵੱਲੋਂ ਰਾਸ਼ਟਰਪਤੀ ਭਵਨ ਵੱਲ ਮਾਰਚ

ਨਵੀਂ ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਅੱਜ ਹੋਸਟਲ ਫੀਸ ਵਾਧੇ ਖਿਲਾਫ ਰਾਸ਼ਟਰਪਤੀ ਭਵਨ ਵੱਲ ਮਾਰਚ ਕੀਤਾ ਜਾ ਰਿਹਾ ਹੈ। ਮਾਰਚ ਦੇ ਚਲਦਿਆਂ ਪੁਲਿਸ ਵੱਲੋਂ ਯੂਨੀਵਰਸਿਟੀ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੁਲਿਸ ਨੇ ਵਿਦਿਆਰਥੀਆਂ ਨੂੰ ਰੋਕਣ ਲਈ ਯੂਨੀਵਰਸਿਟੀ ਦੇ ਸਾਰੇ ਦਰਵਾਜੇ ਬੰਦ ਕਰ ਦਿੱਤੇ ਸਨ। ਪਰ ਹੁਣ ਤੱਕ ਦੀ ਜਾਣਕਾਰੀ ਮੁਤਾਬਿਕ ਵਿਦਿਆਰਥੀ ਮਾਰਚ ਰਾਸ਼ਟਰਪਤੀ ਭਵਨ ਵੱਲ ਵਧ ਗਿਆ ਹੈ।

ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਵੱਲੋਂ ਪਿਛਲੇ ਮਹੀਨੇ ਤੋਂ ਫੀਸ ਵਾਧੇ ਨੂੰ ਵਾਪਿਸ ਲੈਣ ਦੀ ਮੰਗ ਕਰਦਿਆਂ ਸੰਘਰਸ਼ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਇਸ ਸਮੈਸਟਰ ਦੇ ਇਮਤਿਹਾਨਾਂ ਦੇ ਬਾਈਕਾਟ ਦਾ ਵੀ ਐਲਾਨ ਕਰ ਦਿੱਤਾ ਹੈ। 

ਭਾਰਤ ਦੇ ਮਨੁੱਖੀ ਸਰੋਤ ਮੰਤਰਾਲੇ ਨੇ ਜੇਐਨਯੂ ਵਿੱਚ ਕਾਰਜ ਸਹੀ ਢੰਗ ਨਾਲ ਚਲਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ ਜੋ ਯੂਨੀਵਰਸਿਟੀ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਰਮਿਆਨ ਗੱਲਬਾਤ ਵੀ ਕਰਾਏਗੀ। ਇਸ ਪੈਨਲ ਵੱਲੋਂ ਆਪਣੀ ਰਿਪੋਰਟ ਸਰਕਾਰ ਨੂੰ ਦੇ ਦਿੱਤੀ ਗਈ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।