ਜੇਐਨਯੂ ਦੇ ਵਿਦਿਆਰਥੀਆਂ ਖਿਲਾਫ ਚੱਲੇਗਾ ਦੇਸ਼ ਧ੍ਰੋਹ ਦਾ ਮੁਕੱਦਮਾ

ਜੇਐਨਯੂ ਦੇ ਵਿਦਿਆਰਥੀਆਂ ਖਿਲਾਫ ਚੱਲੇਗਾ ਦੇਸ਼ ਧ੍ਰੋਹ ਦਾ ਮੁਕੱਦਮਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਦਿੱਲੀ ਦੀ ਇਕ ਅਦਾਲਤ ਨੇ 2016 ਵਿਚ ਦਰਜ ਹੋਏ ਦੇਸ਼ ਧ੍ਰੋਹ ਦੇ ਮਾਮਲੇ 'ਚ ਜੇਐਨਯੂ ਦੇ ਵਿਦਿਆਰਥੀ ਸੰਘ ਦੇ ਸਾਬਕਾ ਪ੍ਰਧਾਨ ਕਨ੍ਹੀਆ ਕੁਮਾਰ ਅਤੇ ਉਮਰ ਖਾਲਿਦ ਸਮੇਤ ਸਾਰੇ ਨਾਮਜ਼ਦ ਵਿਦਿਆਰਥੀਆਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਹੈ ਕਿ ਇਹਨਾਂ ਨਾਮਜ਼ਦ ਲੋਕਾਂ ਨੂੰ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। 

ਦੱਸ ਦਈਏ ਕਿ 9 ਫਰਵਰੀ 2016 ਵਾਲੇ ਦਿਨ ਜੇਐਨਯੂ ਵਿਚ ਵਿਦਿਆਰਥੀਆਂ ਵੱਲੋਂ ਕਸ਼ਮੀਰੀ ਅਫਜ਼ਲ ਗੁਰੂ ਦੀ ਫਾਂਸੀ ਦੀ ਯਾਦ ਵਿਚ ਪ੍ਰਦਰਸ਼ਨ ਕੀਤਾ ਗਿਆ ਸੀ। ਅਫਜ਼ਲ ਗੁਰੂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀ ਫਾਂਸੀ ਸਵਾਲਾਂ ਦੇ ਘੇਰੇ ਵਿਚ ਹੈ। 

ਦੱਸ ਦਈਏ ਕਿ ਦਿੱਲੀ ਦੀ ਆਪ ਸਰਕਾਰ ਨੇ 27 ਫਰਵਰੀ ਨੂੰ ਵਿਦਿਆਰਥੀਆਂ ਖਿਲਾਫ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਸੀ।