ਬੀਬੀ ਗੁਲਸ਼ਨ ਦੇ ਪਿੱਛੇ-ਪਿੱਛੇ ਜਸਟਿਸ ਨਿਰਮਲ ਸਿੰਘ ਨੇ ਵੀ ਢੀਂਡਸਾ ਦਲ ਦਾ ਹੱਥ ਫੜਿਆ

ਬੀਬੀ ਗੁਲਸ਼ਨ ਦੇ ਪਿੱਛੇ-ਪਿੱਛੇ ਜਸਟਿਸ ਨਿਰਮਲ ਸਿੰਘ ਨੇ ਵੀ ਢੀਂਡਸਾ ਦਲ ਦਾ ਹੱਥ ਫੜਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ
ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਸਬੰਧੀ ਅੱਜ ਬਸੀ ਵਿਖੇ ਇਕ ਸਮਾਗਮ ਰੱਖਿਆ ਗਿਆ ਜਿੱਥੇ ਜਸਟਿਸ ਨਿਰਮਲ ਸਿੰਘ ਨੇ ਐਲਾਨੀਆ ਤੌਰ 'ਤੇ ਢੀਂਡਸਾ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਅਤੇ ਸੇਵਾ ਸਿੰਘ ਸੇਖਵਾਂ ਵੀ ਹਾਜ਼ਰ ਸਨ। 

ਜਸਟਿਸ ਨਿਰਮਲ ਸਿੰਘ ਬਸੀ ਪਠਾਣਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਉਹਨਾਂ ਦੀ ਪਤਨੀ ਪਰਮਜੀਤ ਕੌਰ ਗੁਲਸ਼ਨ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਹਨ। ਪਰਮਜੀਤ ਕੌਰ ਗੁਲਸ਼ਨ ਪਹਿਲਾਂ ਹੀ ਢੀਂਡਸਾ ਦਲ ਵਿਚ ਸ਼ਾਮਲ ਹੋ ਚੁੱਕੇ ਹਨ।