ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਬਣਨ ਵਾਲੀ ਇਮਾਰਤ ਦਾ ਨਕਸ਼ਾ ਪਾਸ ਕੀਤਾ

ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਬਣਨ ਵਾਲੀ ਇਮਾਰਤ ਦਾ ਨਕਸ਼ਾ ਪਾਸ ਕੀਤਾ
ਭਾਰਤ ਸਰਕਾਰ ਵਲੋਂ ਪਾਸ ਕੀਤਾ ਗਿਆ ਨਕਸ਼ਾ

ਅੰਮ੍ਰਿਤਸਰ: ਕਰਤਾਰਪੁਰ ਸਾਹਿਬ ਲਾਂਘੇ ਦੇ ਚੜ੍ਹਦੇ ਪੰਜਾਬ ਵਾਲੇ ਪਾਸੇ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਵਿਖੇ ਯਾਤਰੀਆਂ ਦੀ ਸਹੂਲਤ ਲਈ ਬਣਨ ਵਾਲੀ ਇਮਾਰਤ ਦੇ ਨਕਸ਼ੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਇਮਾਰਤ ਵਿਚ ਯਾਤਰੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। 

"ਸਟੇਟ ਓਫ ਦੀ ਆਰਟ" ਨਾਮੀਂ ਇਹ ਇਮਾਰਤ ਡੇਰਾ ਬਾਬਾ ਨਾਨਕ ਤੋਂ ਭਾਰਤੀ ਪ੍ਰਬੰਧ ਵਾਲੇ ਪੰਜਾਬ ਦੀ ਸਰਹੱਦ ਤਕ ਲਾਂਘਾ ਲੈ ਕੇ ਜਾਵੇਗੀ। ਇਸ ਇਮਾਰਤ 'ਤੇ ਕੁੱਲ 190 ਕਰੋੜ ਰੁਪਏ ਖਰਚੇ ਜਾਣਗੇ। 


ਭਾਰਤ ਸਰਕਾਰ ਵਲੋਂ ਪਾਸ ਕੀਤਾ ਗਿਆ ਨਕਸ਼ਾ

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੀ ਲੈਂਡ ਪੋਰਟ ਅਥਾਰਿਟੀ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਗੁਰੂ ਨਾਨਕ ਸਾਹਿਬ ਦੇ ਇਸ ਸਾਲ ਨਵੰਬਰ ਮਹੀਨੇ ਵਿਚ ਆਉਣ ਵਾਲੇ 550ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਇਸ ਇਮਾਰਤ ਦਾ ਕੰਮ ਮੁਕੰਮਲ ਕਰ ਲਿਆ ਜਾਵੇ।

ਇਸ ਇਮਾਰਤ ਨੂੰ 50 ਏਕੜ ਜ਼ਮੀਨ 'ਤੇ ਦੋ ਭਾਗਾਂ ਵਿਚ ਬਣਾਇਆ ਜਾਵੇਗਾ। ਪਹਿਲੇ ਭਾਗ ਵਿਚ 15 ਏਕੜ ਜ਼ਮੀਨ 'ਤੇ ਇਮਾਰਤ ਤਿਆਰ ਕੀਤੀ ਜਾਵੇਗੀ ਜਿਸ ਲਈ ਜ਼ਮੀਨ ਲੈਣ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। 


ਭਾਰਤ ਸਰਕਾਰ ਵਲੋਂ ਪਾਸ ਕੀਤਾ ਗਿਆ ਨਕਸ਼ਾ

ਸਰਕਾਰੀ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਸ ਇਮਾਰਤ ਦਾ ਨਕਸ਼ਾ ਸਿੱਖਾਂ ਦੇ ਕੌਮੀ ਚਿੰਨ੍ਹ 'ਖੰਡੇ' ਵਰਗਾ ਹੋਵੇਗਾ ਜੋ ਮਨੁੱਖਤਾ ਅਤੇ ਇਕਸੁਰਤਾ ਦਾ ਪ੍ਰਤੀਕ ਹੈ। ੳਨ੍ਹਾਂ ਕਿਹਾ ਕਿ ਇਸ ਇਮਾਰਤ ਵਿਚ ਇਮੀਗ੍ਰੇਸ਼ਨ ਅਤੇ ਕਸਟਮ ਕਲੀਅਰੰਸ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ ਜਿਸ ਨਾਲ ਹਰ ਦਿਨ 5,000 ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣਗੀਆਂ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ