ਪਾਕਿਸਤਾਨ ਨੇ ਆਪਣੇ ਬਜਟ ਵਿੱਚ ਕਰਤਾਰਪੁਰ ਸਾਹਿਬ ਲਾਂਘੇ ਲਈ 100 ਕਰੋੜ ਰੁਪਏ ਰੱਖੇ

ਪਾਕਿਸਤਾਨ ਨੇ ਆਪਣੇ ਬਜਟ ਵਿੱਚ ਕਰਤਾਰਪੁਰ ਸਾਹਿਬ ਲਾਂਘੇ ਲਈ 100 ਕਰੋੜ ਰੁਪਏ ਰੱਖੇ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ 2019-20 ਦੇ ਸਾਲਾਨਾ ਬਜਟ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਵਾਸਤੇ 100 ਕਰੋੜ ਰੁਪਏ ਰੱਖੇ ਹਨ। ਪਾਕਿਸਤਾਨ ਵਾਲੇ ਪਾਸੇ ਤੋਂ ਇਸ ਲਾਂਘੇ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ ਪਰ ਭਾਰਤੀ ਪ੍ਰਬੰਧ ਹੇਠ ਚੜ੍ਹਦੇ ਪੰਜਾਬ ਵਾਲੇ ਪਾਸੇ ਇਸ ਕੰਮ ਵਿੱਚ ਢਿੱਲ ਦੇਖਣ ਨੂੰ ਮਿਲ ਰਹੀ ਹੈ। 

ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ ਜਿਸ ਨੂੰ ਮੰਨਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਸਿੱਖ ਸੰਗਤਾਂ ਲਈ ਵੀਜ਼ਾ ਰਹਿਤ ਲਾਂਘਾ ਬਣਾਉਣ ਦੀ ਹਾਮੀ ਭਰ ਦਿੱਤੀ ਗਈ ਸੀ। 

ਪਾਕਿਸਤਾਨ ਸਰਕਾਰ ਵੱਲੋਂ ਬਜਟ ਵਿੱਚ ਰੱਖਿਆ ਗਿਆ ਇਹ 100 ਕਰੋੜ ਰੁਪਇਆ ਲਾਂਘੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਅਤੇ ਲਾਂਘੇ ਦੇ ਨਿਰਮਾਣ ਕਾਰਜਾਂ ਵਿੱਚ ਵਰਤਿਆ ਜਾਵੇਗਾ। 

ਪਾਕਿਸਤਾਨ ਦੇ ਸਰਕਾਰੀ ਮਹਿਕਮਿਆਂ ਵੱਲੋਂ ਲਾਏ ਗਏ ਅੰਦਾਜ਼ੇ ਮੁਤਾਬਿਕ ਇਸ ਲਾਂਘੇ 'ਤੇ ਕਰੀਬ 300 ਕਰੋੜ ਰੁਪਏ ਦਾ ਖਰਚ ਆਵੇਗਾ। ਪਾਕਿਸਤਾਨ ਦੇ ਅਫਸਰਾਂ ਦੇ ਦੱਸਣ ਅਨੁਸਾਰ ਪਾਕਿਸਤਾਨ ਵਾਲੇ ਪਾਸੇ ਲਾਂਘੇ ਦਾ 50 ਫੀਸਦੀ ਕੰਮ ਮੁਕੰਮਲ ਹੋ ਚੁੱਕਿਆ ਹੈ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ