ਬਿਨ੍ਹਾਂ ਪਾਸਪੋਰਟ ਸਿੱਖਾਂ ਦੇ ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨ ਸਰਕਾਰ ਦੀ ਮਨਜ਼ੂਰੀ

ਬਿਨ੍ਹਾਂ ਪਾਸਪੋਰਟ ਸਿੱਖਾਂ ਦੇ ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨ ਸਰਕਾਰ ਦੀ ਮਨਜ਼ੂਰੀ

ਇਸਲਾਮਾਬਾਦ: ਬੀਤੇ ਕੱਲ੍ਹ ਹੋਈ ਪਾਕਿਸਤਾਨ ਦੀ ਕੇਂਦਰੀ ਸੰਘੀ ਸਰਕਾਰ ਦੀ ਬੈਠਕ ਦੌਰਾਨ ਕਈ ਅਹਿਮ ਫੈਂਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਮੰਤਰੀ ਮੰਡਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਸਿੱਖ ਸੰਗਤਾਂ ਨੂੰ ਬਿਨ੍ਹਾ ਪਾਸਪੋਰਟ ਤੋਂ ਕਰਤਾਰਪੁਰ ਲਾਂਘੇ ਰਾਹੀਂ ਆਉਣ ਦੀ ਦਿੱਤੀ ਪ੍ਰਵਾਨਗੀ ਦੀ ਸਿਫਤ ਕੀਤੀ। 

ਮੰਤਰੀ ਮੰਡਲ ਦੀ ਬੈਠਕ ਵਿੱਚ ਇਮਰਾਨ ਖਾਨ ਵੱਲੋਂ ਲਾਂਘੇ ਦੇ ਉਦਘਾਟਨ ਵਾਲੇ ਦਿਨ ਸਿੱਖ ਸੰਗਤਾਂ ਨੂੰ 20 ਡਾਲਰ ਫੀਸ ਤੋਂ ਛੋਟ ਦੇਣ ਦੇ ਫੈਂਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੰਤਰੀ ਮੰਡਲ ਨੇ ਸਿੱਖ ਸੰਗਤਾਂ ਲਈ ਵੀਜ਼ਾ ਅਤੇ ਪਾਸਪੋਰਟ ਮੁਕਤ ਦਾਖਲੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।