ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਬਾਰੇ ਵਿਚਾਰ ਚੱਲ ਰਹੀ ਹੈ: ਪਾਕਿਸਤਾਨ

ਕਰਤਾਰਪੁਰ ਸਾਹਿਬ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਬਾਰੇ ਵਿਚਾਰ ਚੱਲ ਰਹੀ ਹੈ: ਪਾਕਿਸਤਾਨ

ਇਸਲਾਮਾਬਾਦ: ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਪਾਸਪੋਰਟ ਦੀ ਸ਼ਰਤ ਤੋਂ ਛੋਟ ਦੇਣ ਬਾਰੇ ਵਿਚਾਰ ਕੀਤੀ ਜਾ ਰਹੀ ਹੈ। ਪਾਕਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰੀ ਇਜਾਜ਼ ਸ਼ਾਹ ਨੇ ਪਾਕਿਸਤਾਨ ਦੀ ਪਾਰਲੀਮੈਂਟ ਵਿਚ ਬੋਲਦਿਆਂ ਇਹ ਗੱਲ ਰੱਖੀ।

ਉਹਨਾਂ ਕਿਹਾ ਕਿ ਭਾਰਤ ਨਾਲ ਹੋਈ ਸੰਧੀ ਦੀਆਂ ਸ਼ਰਤਾਂ ਮੁਤਾਬਕ ਅਜੇ ਸੰਗਤਾਂ ਨੂੰ ਪਾਸਪੋਰਟ ਦਿਖਾ ਕੇ ਹੀ ਲਾਂਘੇ ਰਾਹੀਂ ਆਉਣ ਦੀ ਪ੍ਰਵਾਨਗੀ ਹੈ। ਉਹਨਾਂ ਕਿਹਾ ਕਿ ਸੰਗਤਾਂ ਦੀ ਸੋਖ ਲਈ ਪਾਸਪੋਰਟ ਦੀ ਸ਼ਰਤ ਨੂੰ ਹਟਾਉਣ ਬਾਰੇ ਵਿਚਾਰ ਚੱਲ ਰਹੀ ਹੈ।