ਕੋਰੋਨਾਵਾਇਰਸ ਕਰਕੇ ਕਰਤਾਰਪੁਰ ਲਾਂਘਾ ਆਰਜ਼ੀ ਤੌਰ 'ਤੇ ਬੰਦ

ਕੋਰੋਨਾਵਾਇਰਸ ਕਰਕੇ ਕਰਤਾਰਪੁਰ ਲਾਂਘਾ ਆਰਜ਼ੀ ਤੌਰ 'ਤੇ ਬੰਦ

ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਨੂੰ ਆਰਜ਼ੀ ਤੌਰ 'ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਲਾਂਘਾ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ 'ਤੇ ਬੰਦ ਰੱਖਿਆ ਜਾਵੇਗਾ। 

ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਬੀਤੇ ਕੱਲ੍ਹ ਹੀ ਆਪਣੇ ਨਾਗਰਿਕਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਤੋਂ ਬੰਦ ਕਰ ਦਿੱਤਾ ਸੀ।