ਕਰਤਾਰਪੁਰ ਸਾਹਿਬ ਲਾਂਘੇ ਦੀ ਫੀਸ ਤੋਂ ਇਕੱਤਰ ਹੋਣ ਵਾਲੇ ਪੈਸੇ ਨੂੰ ਸਿੱਖਾਂ ਦੀ ਭਲਾਈ ਲਈ ਵਰਤਿਆ ਜਾਵੇਗਾ

ਕਰਤਾਰਪੁਰ ਸਾਹਿਬ ਲਾਂਘੇ ਦੀ ਫੀਸ ਤੋਂ ਇਕੱਤਰ ਹੋਣ ਵਾਲੇ ਪੈਸੇ ਨੂੰ ਸਿੱਖਾਂ ਦੀ ਭਲਾਈ ਲਈ ਵਰਤਿਆ ਜਾਵੇਗਾ

ਇਸਲਾਮਾਬਾਦ: ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿਸਤਾਨ ਸਰਕਾਰ ਵੱਲੋਂ ਰੱਖੀ ਗਈ 20 ਅਮਰੀਕੀ ਡਾਲਰ ਦੀ ਫੀਸ ਤੋਂ ਇੱਕਠੇ ਹੋਣ ਵਾਲੇ ਸਾਰੇ ਪੈਸੇ ਨੂੰ ਪਾਕਿਸਤਾਨ ਵਿੱਚ ਸਿੱਖਾਂ ਦੀ ਭਲਾਈ ਅਤੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਵਰਤਿਆ ਜਾਵੇਗਾ। 

ਪਾਕਿਸਤਾਨ ਦੇ ਅਖਬਾਰ "ਦਾ ਨੇਸ਼ਨ" ਵੱਲੋਂ ਛਾਪੀ ਖਬਰ ਮੁਤਾਬਿਕ ਪਾਕਿਸਤਾਨ ਦੇ ਉੱਚ ਅਫਸਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਰਿਪੋਰਟ ਮੁਤਾਬਿਕ ਕਰਤਾਰਪੁਰ ਸਾਹਿਬ ਲਾਂਘੇ ਦੀ ਫੀਸ ਦੇ ਰਾਹੀਂ ਇਕੱਤਰ ਹੋਏ ਪੈਸੇ ਵਿੱਚ ਪਾਕਿਸਤਾਨ ਸਰਕਾਰ ਆਪਣੇ ਕੋਲੋਂ ਵੀ ਪੈਸੇ ਜੋੜੇਗੀ ਜਿਹਨਾਂ ਨੂੰ ਸਿੱਖਾਂ ਦੀ ਭਲਾਈ ਦੇ ਕਾਰਜਾਂ ਲਈ ਵਰਤਿਆ ਜਾਵੇਗਾ। 

ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਰੱਖੀ ਗਈ ਇਸ ਫੀਸ 'ਤੇ ਭਾਰਤ ਦੇ ਰਾਸ਼ਟਰਵਾਦੀ ਆਗੂਆਂ ਨੇ ਕਾਫੀ ਨੁਕਤਾਚੀਨੀ ਕੀਤੀ ਸੀ ਅਤੇ ਪਾਕਿਸਤਾਨ ਦੇ ਖਿਲਾਫ ਭੰਡੀ ਪ੍ਰਚਾਰ ਦਾ ਪੂਰਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਹਨਾਂ ਆਗੂਆਂ ਵਿੱਚ ਬਾਦਲ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਮੋਹਰੀ ਸਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।