ਕਰਤਾਰਪੁਰ ਲਾਂਘਾ: ਪਾਸਪੋਰਟ ਸਬੰਧੀ ਦੁਵਿਧਾ ਬਰਕਰਾਰ, ਪਾਕਿ ਫੌਜ ਦੇ ਬੁਲਾਰੇ ਨੇ ਕਿਹਾ ਪਾਸਪੋਰਟ ਜ਼ਰੂਰੀ

ਕਰਤਾਰਪੁਰ ਲਾਂਘਾ: ਪਾਸਪੋਰਟ ਸਬੰਧੀ ਦੁਵਿਧਾ ਬਰਕਰਾਰ, ਪਾਕਿ ਫੌਜ ਦੇ ਬੁਲਾਰੇ ਨੇ ਕਿਹਾ ਪਾਸਪੋਰਟ ਜ਼ਰੂਰੀ

ਇਸਲਾਮਾਬਾਦ: ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਵਾਸਤੇ ਪਾਸਪੋਰਟ ਜ਼ਰੂਰੀ ਹੋਣ ਜਾਂ ਨਾ ਹੋਣ ਸਬੰਧੀ ਚੱਲ ਰਹੀ ਦੁਵਿਧਾ ਪਾਕਿਸਤਾਨ ਫੌਜ ਦੇ ਬੁਲਾਰੇ ਮੇਜਰ ਜਨਰਲ ਆਸੀਫ ਗਫੂਰ ਵੱਲੋਂ ਦਿੱਤੇ ਬਿਆਨ ਨਾਲ ਹੋਰ ਵੱਧ ਗਈ ਹੈ ਜਿਸ ਵਿਚ ਉਹਨਾਂ ਕਿਹਾ ਕਿ ਭਾਰਤ ਤੋਂ ਆਉਣ ਵਾਲੀਆਂ ਸਿੱਖ ਸੰਗਤਾਂ ਨੂੰ ਲਾਂਘੇ ਰਾਹੀਂ ਜਾਣ ਵਾਸਤੇ ਪਾਸਪੋਰਟ ਜ਼ਰੂਰੀ ਹੋਵੇਗਾ। 

ਇਹ ਬਿਆਨ ਮੇਜਰ ਜਨਰਲ ਨੇ ਇੱਕ ਟੀਵੀ ਨਾਲ ਗੱਲਬਾਤ ਦੌਰਾਨ ਦਿੱਤਾ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਸੀ ਕਿ ਸਿੱਖ ਸੰਗਤਾਂ ਪਾਸਪੋਰਟ ਤੋਂ ਬਿਨ੍ਹਾ ਹੋਰ ਕੋਈ ਵੀ ਪਛਾਣ ਪੱਤਰ ਦਿਖਾ ਕੇ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਜਿਬ ਜਾ ਸਕਣਗੀਆਂ। ਇਸ ਦੇ ਨਾਲ ਹੀ ਬੀਤੇ ਕੱਲ੍ਹ ਪਾਕਿਸਤਾਨ ਸਰਕਾਰ ਦੇ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਗੱਲ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ। ਪਰ ਹੁਣ ਪਾਕਿਸਤਾਨ ਫੌਜ ਦੇ ਬੁਲਾਰੇ ਦੇ ਇਸ ਬਿਆਨ ਨੇ ਪਹਿਲਾਂ ਹੀ ਪਾਸਪੋਰਟ ਸਬੰਧੀ ਚੱਲ ਰਹੀ ਦੁਵਿਧਾ ਨੂੰ ਹੋਰ ਵਧਾ ਦਿੱਤਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।