ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀ; ਇੱਕ ਗ੍ਰਿਫਤਾਰ ਕੀਤਾ, ਇੱਕ 6 ਮਹੀਨਿਆਂ ਬਾਅਦ ਰਿਹਾਅ ਕੀਤਾ

ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀ; ਇੱਕ ਗ੍ਰਿਫਤਾਰ ਕੀਤਾ, ਇੱਕ 6 ਮਹੀਨਿਆਂ ਬਾਅਦ ਰਿਹਾਅ ਕੀਤਾ

ਬਠਿੰਡਾ: ਜੰਮੂ-ਕਸ਼ਮੀਰ ਪੁਲਿਸ ਤੇ ਬਠਿੰਡਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਸਥਾਨਕ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਇੱਕ ਕਸ਼ਮੀਰੀ ਖੋਜਾਰਥੀ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਜੰਮੂ ਕਸ਼ਮੀਰ ਦੇ 28 ਸਾਲਾ ਵਿਦਿਆਰਥੀ ਹਿਲਾਲ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸਨੂੰ ਅਗਲੇਰੀ ਜਾਂਚ ਲਈ ਕਸ਼ਮੀਰ ਲਿਜਾਇਆ ਗਿਆ ਹੈ।

ਬਠਿੰਡਾ ਦੇ ਐਸਐਸਪੀ ਡਾਕਟਰ ਨਾਨਕ ਸਿੰਘ ਅਨੁਸਾਰ ਉਨ੍ਹਾਂ ਨੇ ਜੰਮੂ ਕਸ਼ਮੀਰ ਦੀ ਪੁਲਿਸ ਦੇ ਕਹਿਣ 'ਤੇ ਯੂਨੀਵਰਸਿਟੀ ਵਿੱਚ ਰੇਡ ਕੀਤੀ ਤੇ ਕਸ਼ਮੀਰੀ ਮੂਲ ਦੇ ਵਿਦਿਆਰਥੀ ਹਿਲਾਲ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ। ਹਿਲਾਲ ਅਹਿਮਦ ਕੇਂਦਰੀ ਯੂਨੀਵਰਸਿਟੀ ਪੰਜਾਬ ਵਿੱਚ ਪੀਐਚਡੀ ਕਰ ਰਿਹਾ ਸੀ। 

ਜੰਮੂ ਕਸ਼ਮੀਰ ਦੀ ਪੁਲਿਸ ਵੱਲੋਂ ਇਸ ਖੋਜਾਰਥੀ ਨੂੰ ਖਾੜਕੂਆਂ ਦੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। 

2018 ਵਿੱਚ ਪੰਜਾਬ ਤੋਂ ਗ੍ਰਿਫਤਾਰ ਕੀਤਾ ਕਸ਼ਮੀਰੀ ਵਿਦਿਆਰਥੀ ਬਰੀ
ਜੰਮੂ ਕਸ਼ਮੀਰ ਦੀ ਅਜ਼ਾਦੀ ਲਈ ਲੜ੍ਹ ਰਹੇ ਕਸ਼ਮੀਰੀ ਖਾੜਕੂਆਂ ਦੀ ਮਦਦ ਕਰਨ ਦੇ ਦੋਸ਼ ਵਿੱਚ ਜਲੰਧਰ ਤੋਂ ਅਕਤੂਬਰ 2018 ਵਿੱਚ ਗ੍ਰਿਫਤਾਰ ਕੀਤੇ ਗਏ ਸੋਫੀ ਨਾਮੀਂ ਕਸ਼ਮੀਰੀ ਨੌਜਵਾਨ ਨੂੰ ਐਨਆਈਏ ਅਦਾਲਤ ਨੇ ਬਰੀ ਕਰ ਦਿੱਤਾ ਹੈ।

ਐਨਆਈਏ ਦੀ ਮੋਹਾਲੀ ਅਦਾਲਤ ਨੇ ਬੀਤੇ ਕੱਲ੍ਹ ਸੋਫੀ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ। ਸੋਫੀ ਦੀ ਗ੍ਰਿਫਤਾਰੀ ਮੌਕੇ ਪੁਲਿਸ ਨੇ ਹਥਿਆਰ ਅਤੇ ਧਮਾਕਾਖੇਜ਼ ਸਮਗਰੀ ਫੜ੍ਹਨ ਦਾ ਦਾਅਵਾ ਕੀਤਾ ਸੀ, ਪਰ ਅਦਾਲਤ ਵਿੱਚ ਪੁਲਿਸ ਇਹਨਾਂ ਦਾਅਵਿਆਂ ਨੂੰ ਸਾਬਿਤ ਨਾ ਕਰ ਸਕੀ।  

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ