ਕੇਰਲਾ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸੀਏਏ ਖਿਲਾਫ ਮਤਾ ਪੇਸ਼ ਕੀਤਾ

ਕੇਰਲਾ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸੀਏਏ ਖਿਲਾਫ ਮਤਾ ਪੇਸ਼ ਕੀਤਾ

ਤ੍ਰਿਵਨੰਥਪੁਰਮ: ਕੇਰਲਾ ਦੇ ਮੁੱਖ ਮੰਤਰੀ ਪੀਨਾਰਾਈ ਵਿਜੇਅਨ ਨੇ ਅੱਜ ਸੂਬੇ ਦੀ ਵਿਧਾਨ ਸਭਾ 'ਚ ਭਾਰਤ ਦੇ ਨਵੇਂ ਨਾਗਰਿਕਤਾ ਸੋਧ ਕਾਨੂੰਨ ਨੂੰ ਖਾਰਜ ਕਰਨ ਦਾ ਮਤਾ ਪੇਸ਼ ਕੀਤਾ ਹੈ। ਮਤਾ ਪੇਸ਼ ਕਰਦਿਆਂ ਵਿਜੇਅਨ ਨੇ ਕਿਹਾ ਕਿ ਇਹ ਸੀਏਏ ਕਾਨੂੰਨ "ਧਰਮਨਿਰਪੱਖਤਾ" ਦੇ ਖਿਲਾਫ ਹੈ ਤੇ ਇਸ ਨਾਲ ਨਾਗਰਿਕਤਾ ਦੇਣ ਦੇ ਮਾਮਲੇ 'ਚ ਧਰਮ ਅਧਾਰ ਵਿਤਕਰਾ ਹੋਵੇਗਾ।

ਉਹਨਾਂ ਕਿਹਾ ਕਿ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰ ਦੇਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਧਰਮਨਿਰਪੱਖਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। 

ਕੇਰਲਾ ਦੀ ਵਿਧਾਨ ਸਭਾ ਵਿੱਚ ਭਾਜਪਾ ਦੇ ਇਕੋ ਇਕ ਐਮਐਲਏ ਓ ਰਾਜਾਗੋਪਾਲ ਨੇ ਇਸ ਮਤੇ ਨੂੰ ਗੈਰਕਾਨੂੰਨੀ ਦਸਦਿਆਂ ਇਸ ਦਾ ਵਿਰੋਧ ਕੀਤਾ। 

ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਧਿਰ ਗਠਜੋੜ ਯੂਡੀਐਫ ਨੇ ਮੰਗ ਕੀਤੀ ਕਿ ਇਸ ਲਈ ਵਿਧਾਨ ਸਭਾ ਦਾ ਇਕ ਖਾਸ ਸੈਸ਼ਨ ਬੈਠਾਇਆ ਜਾਵੇ ਅਤੇ ਇਸ ਕਾਨੂੰਨ ਖਿਲਾਫ ਮਤਾ ਪਾਸ ਕੀਤਾ ਜਾਵੇ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।