ਖ਼ਾਲਿਸਤਾਨੀ ਸਮਰਥਕ ਲਖਬੀਰ ਸਿੰਘ ਰੋਡੇ ਦਾ ਸਾਥੀ ਢਾਡੀ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ
ਅੰਮ੍ਰਿਤਸਰ ਟਾਈਮਜ਼ ਬਿਊਰੋ
ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਖ਼ਾਲਿਸਤਾਨੀ ਸਮਰਥਕ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਆਖਿਆ ਹੈ ਕਿ ਯੂਕੇ ਬੇਸਡ ਪਰਮਜੀਤ ਸਿੰਘ ਉਰਫ ਢਾਡੀ ਜੋ ਕਿ ਲਖਬੀਰ ਸਿੰਘ ਰੋਡੇ ਦਾ ਸਾਥੀ ਹੈ, ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਢਾਡੀ ਟੈਰਰ ਫੰਡਿੰਗ ਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਵੀ ਸ਼ਾਮਲ ਹੈ।
Comments (0)