ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਤਿੰਨ ਸਾਲ ਲਈ ਮੁਅੱਤਲ ਕਰਨ ਦੀ ਤਜਵੀਜ਼ ਕਿਸਾਨ ਸੰਘਰਸ਼ ਦੀ ਵੱਡੀ ਪ੍ਰਾਪਤੀ- ਪ੍ਰਸ਼ਾਂਤ ਭੂਸ਼ਣ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਤਿੰਨ ਸਾਲ ਲਈ ਮੁਅੱਤਲ ਕਰਨ ਦੀ ਤਜਵੀਜ਼ ਕਿਸਾਨ ਸੰਘਰਸ਼ ਦੀ ਵੱਡੀ ਪ੍ਰਾਪਤੀ- ਪ੍ਰਸ਼ਾਂਤ ਭੂਸ਼ਣ

3 ਸਾਲ ਵਾਸਤੇ ਕਨੂੰਨ ਸਸਪੈੰਡ ਤੇ ਲੋਕਾਂ ਨੂੰ ਮੰਨਾਉਣ ਲਈ ਕੰਮ ਸ਼ੁਰੂ

ਨਵੀਂ ਦਿੱਲੀ : ਟਿਕਰੀ ਬਾਡਰ ਤੇ ਬੀਕੇਯੂ ਏਕਤਾ ਉਗਰਾਹਾਂ ਦੀ ਪਕੌੜਾ ਚੌਂਕ ਨੇੜੇ ਦੀ ਸਟੇਜ ਤੇ ਸੁਪਰੀਮ ਕੋਰਟ ਦੇ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਵੱਲੋਂ ਖੇਤੀ ਵਿਰੋਧੀ ਕਾਲੇ ਕਨੂੰਨਾਂ ਨੂੰ ਤਿੰਨ ਸਾਲ ਲਈ ਮੁਅੱਤਲ ਕਰ ਦੇਣ ਦੀ ਤਜਵੀਜ਼ ਭੇਜਣਾ ਕਿਸਾਨ ਸੰਘਰਸ਼ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕਨੂੰਨਾਂ ਵਿਰੁੱਧ ਪਹਿਲਾਂ ਤਾਂ ਮੋਦੀ ਸਰਕਾਰ ਗੱਲ ਸੁਣਨ ਨੂੰ ਹੀ ਤਿਆਰ ਨਹੀਂ ਸੀ ਪਰ ਕਿਸਾਨ ਸੰਘਰਸ਼ ਦੇ ਦਬਾਅ ਪਹਿਲਾਂ ਕਾਨੂੰਨਾਂ ਵਿੱਚ ਸੋਧਾਂ ਕਰਨ ਲਈ ਗੱਲ ਕਹੀ ਅਤੇ ਹੁਣ ਤਿੰਨ ਸਾਲ ਤੱਕ ਕਾਨੂੰਨ ਮੁਲਤਵੀ ਕਰਨ ਦੀ ਤਜਵੀਜ਼ ਕਿਸਾਨ ਸੰਘਰਸ਼ ਦੀ ਇੱਕ ਹੋਰ ਪ੍ਰਾਪਤੀ ਹੈ । ਉਨ੍ਹਾਂ ਕਿਹਾ ਕਿ ਦੇਸ਼ ਫੈਲ ਰਹੇ ਅੰਦੋਲਨ ਅੱਗੇ ਝੁਕਕੇ ਸਰਕਾਰ ਨੂੰ ਇਹ ਕਾਨੂੰਨ ਹਰ ਹਾਲਤ ਰੱਦ ਕਰਨੇ ਹੀ ਪੈਣਗੇ ।