ਕੇਐਲਐਫ ਮੁਖੀ ਭਾਈ ਹਰਮੀਤ ਸਿੰਘ ਪੀਐਚਡੀ ਦੀ ਅੰਤਿਮ ਅਰਦਾਸ ਲਈ ਅਖੰਡ ਪਾਠ ਸਾਹਿਬ ਅਰੰਭ ਹੋਏ

ਕੇਐਲਐਫ ਮੁਖੀ ਭਾਈ ਹਰਮੀਤ ਸਿੰਘ ਪੀਐਚਡੀ ਦੀ ਅੰਤਿਮ ਅਰਦਾਸ ਲਈ ਅਖੰਡ ਪਾਠ ਸਾਹਿਬ ਅਰੰਭ ਹੋਏ

ਅੰਮ੍ਰਿਤਸਰ: ਸਿੱਖ ਅਜ਼ਾਦ ਰਾਜ ਖਾਲਿਸਤਾਨ ਦੀ ਪ੍ਰਾਪਤੀ ਲਈ ਸੰਘਰਸ਼ਸ਼ੀਲ ਜੁਝਾਰੂ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮੀਤ ਸਿੰਘ ਪੀਐਚਡੀ ਦੀ ਅੰਤਿਮ ਅਰਦਾਸ ਲਈ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ (ਬੀ ਬਲਾਕ) ਰੇਲਵੇ ਕਲੋਨੀ ਅੰਮ੍ਰਿਤਸਰ ਵਿਖੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਅਖੰਡ ਪਾਠ ਸਾਹਿਬ ਦੇ ਭੋਗ 5 ਫਰਵਰੀ ਨੂੰ ਪਾਏ ਜਾਣਗੇ। 

ਹਰਮੀਤ ਸਿੰਘ ਪੀਐਚਡੀ ਬੀਤੇ ਕਾਫੀ ਸਮੇਂ ਤੋਂ ਪਾਕਿਸਤਾਨ ਰਹਿ ਰਹੇ ਸਨ। ਉਹ ਆਪਣੀ ਉੱਚ ਸਿੱਖਿਆ ਨੂੰ ਵਿਚਾਲੇ ਛੱਡ ਕੇ ਖਾਲਿਸਤਾਨ ਦੀ ਅਜ਼ਾਦੀ ਲਈ ਸੰਘਰਸ਼ ਕਰਨ ਹਿੱਤ ਘਰੋਂ ਚਲੇ ਗਏ ਸਨ। ਪਿਛਲੇ ਦਿਨੀਂ ਪਾਕਿਸਤਾਨ ਵਿਚ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਦੀਆਂ ਖਬਰਾਂ ਆਈਆਂ ਸਨ। ਸਿੱਖ ਸਫਾਂ ਵਿਚ ਇਸ ਹਮਲੇ ਪਿੱਛੇ ਭਾਰਤੀ ਅਜੇਂਸੀਆਂ ਦਾ ਹੱਥ ਦੱਸਿਆ ਜਾ ਰਿਹਾ ਹੈ। ਭਾਰਤ ਵਿਚ ਹਰਮੀਤ ਸਿੰਘ ਖਿਲਾਫ ਕਈ ਮਾਮਲੇ ਦਰਜ ਸਨ।

ਹਰਮੀਤ ਸਿੰਘ ਦੇ ਪਿਤਾ ਅਵਤਾਰ ਸਿੰਘ ਵੱਲੋਂ ਦਮਦਮੀ ਟਕਸਾਲ ਦੇ ਸਹਿਯੋਗ ਨਾਲ ਇਹ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।