ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀ ਚਰਨਜੀਤ ਸ਼ਰਮਾ ਅਤੇ ਉਮਰਾਨੰਗਲ ਅਦਾਲਤ ਵਿੱਚ ਪੇਸ਼ ਨਾ ਹੋਏ
ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਅੱਜ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਇਲਾਕਾ ਮੈਜਿਸਟਰੇਟ ਏਕਤਾ ਉੱਪਲ ਨੇ ਜਾਂਚ ਟੀਮ ਵੱਲੋਂ ਦੋਸ਼ ਪੱਤਰ ਪੇਸ਼ ਕਰਨ ਤੋਂ ਬਾਅਦ ਇਨ੍ਹਾਂ ਦੋਹਾਂ ਪੁਲੀਸ ਅਫਸਰਾਂ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਪ੍ਰਾਪਤ ਜਾਣਕਾਰੀ ਮੁਤਾਬਿਕ ਚਰਨਜੀਤ ਸ਼ਰਮਾ ਨੇ ਸਿਹਤ ਖ਼ਰਾਬ ਹੋਣ ਦੇ ਅਧਾਰ 'ਤੇ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ। ਇਸੇ ਤਰ੍ਹਾਂ ਪਰਮਰਾਜ ਸਿੰਘ ਉਮਰਾਨੰਗਲ ਨੇ ਸਿਹਤ ਨਾਸਾਜ਼ ਹੋਣ ਦਾ ਤਰਕ ਦੇ ਕੇ ਅਦਾਲਤ ਪਾਸੋਂ ਨਿੱਜੀ ਪੇਸ਼ੀ ਦੀ ਛੋਟ ਮੰਗੀ ਸੀ। ਅਦਾਲਤ ਨੇ ਦੋਹਾਂ ਪੁਲੀਸ ਅਫਸਰਾਂ ਨੂੰ ਅੱਜ ਵਾਸਤੇ ਹਾਜ਼ਰੀ ਮੁਆਫ਼ ਕਰ ਕੇ ਇਸ ਮਾਮਲੇ ਦੀ ਸੁਣਵਾਈ 15 ਜੂਨ ਤਕ ਟਾਲ ਦਿੱਤੀ ਹੈ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)