ਕੋਟਕਪੂਰਾ ਗੋਲੀ ਕਾਂਡ ਬਾਰੇ ਵਿਸ਼ੇਸ਼ ਜਾਂਚ ਟੀਮ ਵਲੋਂ ਅਦਾਲਤ ਵਿੱਚ ਤੀਜਾ ਚਲਾਨ ਪੇਸ਼

ਕੋਟਕਪੂਰਾ ਗੋਲੀ ਕਾਂਡ ਬਾਰੇ ਵਿਸ਼ੇਸ਼ ਜਾਂਚ ਟੀਮ ਵਲੋਂ  ਅਦਾਲਤ ਵਿੱਚ ਤੀਜਾ ਚਲਾਨ ਪੇਸ਼

ਬਹਿਬਲ ਕਲਾਂ ਗੋਲੀ ਕਾਂਡ ਵਿਚ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਵੱਲੋਂ ਦਾਇਰ ਕੀਤੀ ਪਟੀਸ਼ਨ

*ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀ ਕੀਤੀ ਮੰਗ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਫਰੀਦਕੋਟ-ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ 2446 ਪੰਨਿਆਂ ’ਤੇ ਦਸਤਾਵੇਜ਼ੀ ਸਬੂਤ ਅਤੇ 56 ਪੰਨਿਆਂ ’ਤੇ ਫੋਰੈਂਸਿਕ ਮਾਹਿਰਾਂ ਦੀਆਂ ਰਿਪੋਰਟਾਂ, ਘਟਨਾ ਸਥਾਨ ਦੇ ਨਕਸ਼ੇ, ਘਟਨਾ ਵਾਲੇ ਦਿਨ ਹੋਈਆਂ ਫੋਨ ਕਾਲਾਂ ਦੀ ਡਿਟੇਲ ਤੇ ਘਟਨਾ ਦੀਆਂ ਵੀਡੀਓ ਅਤੇ ਫੋਟੋਆਂ ਆਦਿ ਸ਼ਾਮਲ ਹਨ। ਅਦਾਲਤ ਨੇ ਇਸ ਚਲਾਨ ਦੀ ਸੁਣਵਾਈ 2 ਸਤੰਬਰ ਦੀ ਤੈਅ ਕਰਦਿਆਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦਿਨ ਹੀ ਕੋਟਕਪੂਰਾ ਗੋਲੀ ਕਾਂਡ ਦੇ ਦੂਜੇ ਦੋ ਚਲਾਨ ਵੀ ਸੁਣਵਾਈ ਲਈ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਜਾਂਚ ਟੀਮ ਨੇ ਬੀਤੀ 24 ਫਰਵਰੀ ਨੂੰ 7000 ਪੰਨਿਆਂ ਦਾ ਪਹਿਲਾ ਚਲਾਨ ਅਤੇ 25 ਅਪਰੈਲ ਨੂੰ 2400 ਪੰਨਿਆਂ ਦਾ ਦੂਜਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ। ਹਾਲਾਂਕਿ ਜਾਂਚ ਟੀਮ ਨੇ ਪੇਸ਼ ਕੀਤੇ ਤੀਜੇ ਚਲਾਨ ਵਿੱਚ ਮੁਲਜ਼ਮਾਂ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ ਤੇ ਨਾ ਹੀ ਦੋਸ਼ਾਂ ਵਿੱਚ ਵਾਧ-ਘਾਟ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿੱਚ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਉਨ੍ਹਾਂ ਦਾ ਨਾਮ ਚਲਾਨ ਵਿੱਚੋਂ ਬਾਹਰ ਕੱਢ ਦਿੱਤਾ ਸੀ। ਕੋਟਕਪੂਰਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਜ਼ਮਾਨਤ ਦੇ ਚੁੱਕੀ ਹੈ ਅਤੇ ਇਹ ਕੇਸ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਜਾਣ ਤੋਂ ਬਾਅਦ ਬਹਿਬਲ ਗੋਲੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇੱਕਸਾਰ ਸ਼ੁਰੂ ਹੋਣੀ ਹੈ

ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਵੱਲੋਂ ਪਟੀਸ਼ਨ ਦਾਇਰ 

ਬਹਿਬਲ ਕਲਾਂ ਗੋਲੀ ਕਾਂਡ 'ਚ ਨਵਾਂ ਮੋੜ ਆਇਆ ਹੈ। ਪੀੜਤ ਪਰਿਵਾਰ ਨੇ ਕੇਸ ਦੇ ਸਰਕਾਰੀ ਗਵਾਹ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਫਾਇਰਿੰਗ ਵਿਚ ਜਾਨ ਗਵਾਉਣ ਵਾਲੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪੀੜਤ ਪਰਿਵਾਰ ਨੇ ਐਸਆਈਟੀ ਵੱਲੋਂ ਅਦਾਲਤ ਵਿੱਚ ਦਾਇਰ ਚਾਰਜਸ਼ੀਟ 'ਤੇ ਸਵਾਲ ਉਠਾਏ ਹਨ। ਇਸ ਦੇ ਨਾਲ ਹੀ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਵੀ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਦੂਜੇ ਪਾਸੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਿੱਖ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਤੋਂ ਬਾਅਦ ਘਟਨਾ ਵਿੱਚ ਜ਼ਖ਼ਮੀ ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਇਨਸਾਫ਼ ਦੀ ਗੁਹਾਰ ਲਾਈ ਹੈ ਕਿ ਸਿੱਖ ਜਥੇਬੰਦੀਆਂ ਖਿਲਾਫ ਕਾਰਵਾਈ ਕੀਤੇ ਜਾਏ।

ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ 

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਕਰਦਿਆਂ ਅਦਾਲਤ ਵਿੱਚ ਇਸ ਮਾਮਲੇ ਦੀ ਪੈਰਵਾਈ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਸਿੱਟ ਨੇ ਸੋਮਵਾਰ ਨੂੰ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕੇਸ ਦਾ ਫੈਸਲਾ ਜਲਦ ਹੀ ਆ ਸਕਦਾ ਹੈ।

 ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ 2446 ਪੰਨਿਆਂ ’ਤੇ ਦਸਤਾਵੇਜ਼ੀ ਸਬੂਤ ਤੇ 56 ਪੰਨਿਆਂ ’ਤੇ ਫੋਰੈਂਸਿਕ ਮਾਹਿਰਾਂ ਦੀਆਂ ਰਿਪੋਰਟਾਂ, ਘਟਨਾ ਸਥਾਨ ਦੇ ਨਕਸ਼ੇ, ਘਟਨਾ ਵਾਲੇ ਦਿਨ ਹੋਈਆਂ ਫੋਨ ਕਾਲਾਂ ਦੀ ਡਿਟੇਲ ਤੇ ਘਟਨਾ ਦੀਆਂ ਵੀਡੀਓ ਤੇ ਫੋਟੋਆਂ ਆਦਿ ਸ਼ਾਮਲ ਹਨ। ਅਦਾਲਤ ਨੇ ਇਸ ਚਲਾਨ ਦੀ ਸੁਣਵਾਈ 2 ਸਤੰਬਰ ਦੀ ਤੈਅ ਕਰਦਿਆਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।