ਗੋਲੀਕਾਂਡ ਮਾਮਲਿਆਂ ਵਿਚ ਡੇਰਾ ਸਿਰਸਾ ਮੁਖੀ ਤੋਂ ਪੁੱਛਗਿੱਛ ਦੀ ਜਾਂਚ ਟੀਮ ਨੂੰ ਪ੍ਰਵਾਨਗੀ ਮਿਲੀ

ਗੋਲੀਕਾਂਡ ਮਾਮਲਿਆਂ ਵਿਚ ਡੇਰਾ ਸਿਰਸਾ ਮੁਖੀ ਤੋਂ ਪੁੱਛਗਿੱਛ ਦੀ ਜਾਂਚ ਟੀਮ ਨੂੰ ਪ੍ਰਵਾਨਗੀ ਮਿਲੀ

ਫ਼ਰੀਦਕੋਟ: ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ ਤੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਪੁੱਛਗਿੱਛ ਦੀ ਇਜਾਜ਼ਤ ਲੈ ਲਈ ਹੈ। 

ਬੇਅਦਬੀ ਕਾਂਡ ਵਿਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ ਵਿਚ ਵੀ ਡੇਰਾ ਸਿਰਸਾ ਦੀ ਭੂਮਿਕਾ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ। ਸਿੱਟ ਮੈਂਬਰ ਕੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਰੋਹਤਕ ਦੀ ਸੁਨਾਰਿਆ ਜੇਲ੍ਹ ਜਾ ਕੇ ਡੇਰਾ ਮੁਖੀ ਤੋ ਪੁੱਛਗਿੱਛ ਕੀਤੀ ਜਾਵੇਗੀ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ