ਲੰਗਾਹ ਨੇ ਅਕਾਲ ਤਖ਼ਤ ਸਾਹਿਬ 'ਤੇ ਮੁੜ ਪੰਥ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ

ਲੰਗਾਹ ਨੇ ਅਕਾਲ ਤਖ਼ਤ ਸਾਹਿਬ 'ਤੇ ਮੁੜ ਪੰਥ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ

ਅੰਮ੍ਰਿਤਸਰ: ਨਜ਼ਾਇਜ਼ ਸਬੰਧਾਂ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ ਕਰਕੇ ਪੰਥ ਵਿਚੋਂ ਛੇਕੇ ਗਏ ਬਾਦਲ ਦਲ ਨਾਲ ਸਬੰਧਿਤ ਆਗੂ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਇਕ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਉਸ ਨੂੰ ਦੁਬਾਰਾ ਪੰਥ ਵਿਚ ਸ਼ਾਮਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਲੰਗਾਹ ਬਾਦਲ ਦਲ ਦਾ ਅਹਿਮ ਆਗੂ ਸੀ ਜੋ ਬਾਦਲ ਸਰਕਾਰ ਵਿਚ ਮੰਤਰੀ ਵੀ ਰਹਿ ਚੁੱਕਿਆ ਹੈ।