ਭਾਰਤ ਦੀਆਂ ਲੋਕ ਸਭਾ ਚੋਣਾਂ 7 ਪੜਾਅ ਵਿਚ ਹੋਣਗੀਆਂ; 11 ਅਪ੍ਰੈਲ ਨੂੰ ਹੋਵੇਗੀ ਸ਼ੁਰੂਆਤ, 23 ਮਈ ਨੂੰ ਆਉਣਗੇ ਨਤੀਜੇ

ਭਾਰਤ ਦੀਆਂ ਲੋਕ ਸਭਾ ਚੋਣਾਂ 7 ਪੜਾਅ ਵਿਚ ਹੋਣਗੀਆਂ; 11 ਅਪ੍ਰੈਲ ਨੂੰ ਹੋਵੇਗੀ ਸ਼ੁਰੂਆਤ, 23 ਮਈ ਨੂੰ ਆਉਣਗੇ ਨਤੀਜੇ

ਨਵੀਂ ਦਿੱਲੀ: ਭਾਰਤ ਦੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਵਿਗਿਆਨ ਭਵਨ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ 11 ਅਪ੍ਰੈਲ ਤੋਂ ਪੈਣੀਆਂ ਸ਼ੁਰੂ ਹੋਣਗੀਆਂ ਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ। ਅੱਜ ਤਰੀਕਾਂ ਦੇ ਐਲਾਨ ਨਾਲ ਚੋਣ ਜ਼ਾਬਤਾ ਵੀ ਸ਼ੁਰੂ ਹੋ ਗਿਆ ਹੈ। 

ਚੋਣ ਕਮਿਸ਼ਨਰ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓੜੀਸਾ ਅਤੇ ਸਿੱਕਿਮ ਵਿਚ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦੇ ਨਾਲ ਹੀ ਹੋਣਗੀਆਂ। 

ਜੰਮੂ ਕਸ਼ਮੀਰ ਵਿਚ ਨਹੀਂ ਹੋਣਗੀਆਂ ਵਿਧਾਨ ਸਭਾ ਚੋਣਾਂ
ਅੱਜ ਕੀਤੇ ਗਏ ਚੋਣਾਂ ਦੇ ਐਲਾਨ ਵਿਚ ਸਭ ਤੋਂ ਹੈਰਾਨੀ ਵਾਲਾ ਫੈਂਸਲਾ ਜੰਮੂ ਕਸ਼ਮੀਰ ਨਾਲ ਸਬੰਧਿਤ ਆਇਆ ਹੈ। ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਭੰਗ ਕਰਕੇ ਰਾਸ਼ਟਰਪਤੀ ਸ਼ਾਸਨ ਲਗਾ ਦਿੱਤਾ ਗਿਆ ਸੀ ਤੇ ਆਸ ਕੀਤੀ ਜਾ ਰਹੀ ਸੀ ਕਿ ਲੋਕ ਸਭਾ ਚੋਣਾਂ ਨਾਲ ਨਵੀਂ ਸੂਬਾ ਸਰਕਾਰ ਲਈ ਵੀ ਚੋਣਾਂ ਹੋਣਗੀਆਂ। ਪਰ ਚੋਣ ਕਮਿਸ਼ਨ ਨੇ ਸੁਰੱਖਿਆ ਕਾਰਨ ਦਸਦਿਆਂ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦੇ ਨਾਲ ਨਾ ਕਰਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਵੀ ਪੰਜ ਪੜਾਵਾਂ ਵਿਚ ਕਰਵਾਈਆਂ ਜਾਣਗੀਆਂ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ