ਮਹਾਰਾਸ਼ਟਰ: ਸੁਪਰੀਮ ਕੋਰਟ ਨੇ ਕੱਲ੍ਹ ਸ਼ਾਮ 5 ਵਜੇ ਤੱਕ ਬਹੁਮਤ ਸਾਬਿਤ ਕਰਨ ਲਈ ਕਿਹਾ

ਮਹਾਰਾਸ਼ਟਰ: ਸੁਪਰੀਮ ਕੋਰਟ ਨੇ ਕੱਲ੍ਹ ਸ਼ਾਮ 5 ਵਜੇ ਤੱਕ ਬਹੁਮਤ ਸਾਬਿਤ ਕਰਨ ਲਈ ਕਿਹਾ

ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਮਘੇ ਸਿਆਸੀ ਅਖਾੜੇ ਬਾਰੇ ਫੈਂਸਲਾ ਸੁਣਾਉਂਦਿਆਂ ਭਾਰਤ ਦੀ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੱਲ੍ਹ ਸ਼ਾਮ 5 ਵਜੇ ਤੱਕ ਵਿਧਾਨ ਸਭਾ ਵਿੱਚ ਬਹੁਮਤ ਸਾਬਿਤ ਕਰਨ ਦੀ ਕਾਰਵਾਈ ਸਿਰੇ ਚੜ੍ਹਾਈ ਜਾਵੇ। ਸੁਪਰੀਮ ਕੋਰਟ ਨੇ ਇਸ ਕਾਰਵਾਈ ਨੂੰ ਸਿਰੇ ਚੜ੍ਹਾਉਣ ਲਈ ਸੂਬੇ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਹੁਕਮ ਜਾਰੀ ਕਰ ਦਿੱਤੇ ਹਨ। 

ਸੁਪਰੀਮ ਕੋਰਟ ਨੇ ਕਿਹਾ ਕਿ ਇਸ ਸਾਰੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ। ਇਸ ਸਾਰੀ ਕਾਰਵਾਈ ਦੀ ਪ੍ਰਧਾਨਗੀ ਗਵਰਨਰ ਵੱਲੋਂ ਨਿਯੁਕਤ ਕੀਤਾ ਗਿਆ ਪਰੋ-ਟੇਮ ਸਪੀਕਰ ਕਰੇਗਾ।

ਜ਼ਿਕਰਯੋਗ ਹੈ ਕਿ ਭਾਜਪਾ ਦੇ ਦਵਿੰਦਰ ਫਡਨਵੀਸ ਨੇ ਮੁੱਖ ਮੰਤਰੀ ਅਹੁਦੇ ਦੀ ਸੋਂਹ ਚੁੱਕ ਲਈ ਹੈ ਤੇ ਹੁਣ ਕੱਲ੍ਹ ਉਹਨਾਂ ਨੂੰ ਵਿਧਾਨ ਸਭਾ ਵਿੱਚ ਬਹੁਮਤ ਸਾਬਿਤ ਕਰਨਾ ਪਵੇਗਾ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।