ਨਿਊਯਾਰਕ ਵਿਖੇ ਮਹਾਤਮਾ ਗਾਂਧੀ ਦਾ ਬੁੱਤ ਭੰਨਿਆ

ਨਿਊਯਾਰਕ ਵਿਖੇ ਮਹਾਤਮਾ ਗਾਂਧੀ ਦਾ ਬੁੱਤ ਭੰਨਿਆ

ਅੰਮ੍ਰਿਤਸਰ ਟਾਈਮਜ਼

ਨਿਊਯਾਰਕ-ਨਿਊਯਾਰਕ ਵਿਚ ਇਕ ਹਿੰਦੂ ਮੰਦਿਰ ਦੇ ਬਾਹਰ ਸਥਿਤ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ । ਰਿਪੋਰਟਾਂ ਅਨੁਸਾਰ ਅਣਪਛਾਤੇ ਵਿਅਕਤੀਆਂ ਵਲੋਂ ਸੰਭਾਵਿਤ ਨਫ਼ਰਤੀ ਅਪਰਾਧ ਵਜੋਂ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ, ਜਦੋਂਕਿ ਸਪਰੇਅ ਨਾਲ ਅਪਸ਼ਬਦ ਵੀ ਲਿਖੇ ਗਏ ਹਨ ।ਵੀਡੀਓ 'ਵਿਚ 6 ਵਿਅਕਤੀਆਂ ਨੂੰ ਹਥੌੜਿਆਂ ਨਾਲ ਮੂਰਤੀ ਨੂੰ ਤੋੜਦੇ ਹੋਏ ਦੇਖਿਆ ਜਾ ਸਕਦਾ ਹੈ ।ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਉਕਤ ਘਿਣਾਉਣੀ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਲਈ ਮਾਮਲਾ ਅਮਰੀਕੀ ਅਧਿਕਾਰੀਆਂ ਕੋਲ ਉਠਾਇਆ ਹੈ ।