ਲਾਲ ਕਿਲ੍ਹੇ 'ਚ ਹਿੰਸਾ ਮਾਮਲੇ 'ਚ ਇਕ ਹੋਰ ਸਿੰਘ ਗ੍ਰਿਫ਼ਤਾਰ

ਲਾਲ ਕਿਲ੍ਹੇ 'ਚ ਹਿੰਸਾ ਮਾਮਲੇ 'ਚ ਇਕ ਹੋਰ ਸਿੰਘ ਗ੍ਰਿਫ਼ਤਾਰ

ਨਵੀਂ ਦਿੱਲੀ: ਗਣਤੰਤਰ ਦਿਵਸ ਦੇ ਦਿਨ ਦਿੱਲੀ 'ਚ ਟ੍ਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ' ਤੇ ਹੋਈ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੇ ਇਕ ਹੋਰ ਗ੍ਰਿਫਤਾਰੀ ਕੀਤੀ ਹੈ। ਮਨਿੰਦਰ ਸਿੰਘ ਉਰਫ ਮੋਨੀ ਦਿੱਲੀ ਦੇ ਸਵਰੂਪ ਨਗਰ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਉਸਦੀ ਉਮਰ 30 ਸਾਲ ਹੈ। ਲਾਲ ਕਿਲ੍ਹੇ 'ਤੇ ਪ੍ਰਦਰਸ਼ਨ ਦੇ ਇਕ ਵਾਇਰਲ ਵੀਡੀਓ 'ਚ ਮਨਿੰਦਰ ਸਿੰਘ ਨੂੰ ਤਲਵਾਰ ਲਹਿਰਾਉਂਦਿਆਂ ਦੇਖਿਆ ਜਾ ਸਕਦਾ ਹੈ। ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫਤਾਰੀ ਮਗਰੋਂ ਦੋ ਤਲਵਾਰਾਂ ਬਰਾਮਦ ਕੀਤੀਆਂ ਹਨ।

ਦਿੱਲੀ ਦੇ ਸਪੈਸ਼ਲ ਸੈਲ ਨੇ ਮੋਨੂੰ ਨੂੰ ਦਿੱਲੀ ਦੇ ਪੀਤਮਪੁਰਾ ਦੇ ਇਕ ਬੱਸ ਅੱਡੇ ਤੋਂ  ਗ੍ਰਿਫਤਾਰ ਕੀਤਾ ਸੀ। ਉਹ ਮੋਟਰਸਾਇਕਲ ਤੇ ਟ੍ਰੈਕਟਰ ਰੈਲੀ 'ਚ ਸ਼ਾਮਲ ਹੋਇਆ ਸੀ।