ਮੱਧ ਪ੍ਰਦੇਸ਼ ਦੇ ਪਿੰਡਾਂ ਵਿੱਚੋਂ ਬਾਹਰ ਕੱਢੇ ਜਾ ਰਹੇ ਨੇ ਸਿੱਖ: ਸਿਰਸਾ

ਮੱਧ ਪ੍ਰਦੇਸ਼ ਦੇ ਪਿੰਡਾਂ ਵਿੱਚੋਂ ਬਾਹਰ ਕੱਢੇ ਜਾ ਰਹੇ ਨੇ ਸਿੱਖ: ਸਿਰਸਾ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਮੱਧ ਪ੍ਰਦੇਸ਼ ਦੇ ਕੁੱਝ ਪਿੰਡਾਂ ਵਿੱਚੋਂ ਸਿੱਖਾਂ ਨੂੰ ਜ਼ਬਰਦਸਤੀ ਬਾਹਰ ਕੱਢਿਆ ਜਾ ਰਿਹਾ ਹੈ। ਉਹਨਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ 'ਚ ਦਖਲ ਦੇਣ ਲਈ ਕਿਹਾ ਹੈ। 

ਮਨਜਿੰਦਰ ਸਿੰਘ ਸਿਰਸਾ ਨੇ ਦੋਸ਼ ਲਾਇਆ ਕਿ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੀ ਸਰਕਾਰ ਮੁੱਖ ਮੰਤਰੀ ਕਮਲ ਨਾਥ ਦੀ ਅਗਵਾਈ 'ਚ ਸਿੱਖਾਂ ਖਿਲਾਫ ਹੋ ਰਹੇ ਧੱਕਿਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦਾ ਇਕ ਵਫਦ ਛੇਤੀ ਹੀ ਪੀੜਤ ਸਿੱਖ ਪਰਿਵਾਰਾਂ ਨੂੰ ਮਿਲਣ ਲਈ ਜਾਵੇਗਾ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।