ਜੰਮੂ ਕਸ਼ਮੀਰ ਦੇ ਲੋਕਾਂ ਦੀ ਅਵਾਜ਼ ਸੁਣਨੀ ਚਾਹੀਦੀ ਹੈ: ਮਨਮੋਹਨ ਸਿੰਘ

ਜੰਮੂ ਕਸ਼ਮੀਰ ਦੇ ਲੋਕਾਂ ਦੀ ਅਵਾਜ਼ ਸੁਣਨੀ ਚਾਹੀਦੀ ਹੈ: ਮਨਮੋਹਨ ਸਿੰਘ
ਮਨਮੋਹਨ ਸਿੰਘ

ਨਵੀਂ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਸ਼ਮੀਰ ਸਬੰਧੀ ਧਾਰਾ 370 ਨੂੰ ਭਾਰਤੀ ਸੰਵਿਧਾਨ ਵਿੱਚੋਂ ਹਟਾਉਣ ਬਾਰੇ ਬੋਲਦਿਆਂ ਕਿਹਾ ਕਿ ਇਹ ਫੈਂਸਲਾ ਭਾਰਤ ਦੇ ਬਹੁਤ ਲੋਕਾਂ ਦੀ ਇੱਛਾ ਮੁਤਾਬਿਕ ਨਹੀਂ ਸੀ ਅਤੇ ਭਾਰਤ ਦੇ ਵਿਚਾਰ ਨੂੰ ਜਿਉਂਦਾ ਰੱਖਣ ਲਈ ਜੰਮੂ ਕਸ਼ਮੀਰ ਦੇ ਵਸ਼ਿੰਦਿਆਂ ਦੀ ਗੱਲ ਸੁਣਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਭਾਰਤ ਇੱਕ ਗੰਭੀਰ ਸੰਕਟ ਵਿੱਚੋਂ ਲੰਘ ਰਿਹਾ ਹੈ ਅਤੇ ਇੱਕ ਸੋਚ ਵਾਲੇ ਲੋਕਾਂ ਨੂੰ ਆਪਸੀ ਸਹਿਯੋਗ ਦੀ ਲੋੜ ਹੈ।

ਮਨਮੋਹਨ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, "ਇਸ ਨਾਲ ਨਿੱਕਲਣ ਵਾਲੇ ਸਿੱਟੇ ਦੇਸ਼ ਦੇ ਬਹੁਤ ਲੋਕਾਂ ਨੂੰ ਪਸੰਦ ਨਹੀਂ ਆਉਣਗੇ। ਜ਼ਰੂਰੀ ਹੈ ਕਿ ਇਹਨਾਂ ਸਾਰੇ ਲੋਕਾਂ ਦੀ ਅਵਾਜ਼ ਸੁਣੀ ਜਾਵੇ। ਭਾਰਤ ਦਾ ਵਿਚਾਰ ਜੋ ਸਾਡੇ ਲਈ ਬਹੁਤ ਪਵਿੱਤਰ ਹੈ, ਤਾਂ ਹੀ ਬਚਿਆ ਰਹਿ ਸਕਦਾ ਹੈ ਜੇ ਅਸੀਂ ਆਪਣੀ ਅਵਾਜ਼ ਚੁੱਕਾਂਗੇ।"