ਮਾਨ ਅਗਲੀਆਂ ਲੋਕ ਸਭਾ ਚੋਣਾਂ ਸ੍ਰੀਨਗਰ ਤੋਂ ਲੜੇਗਾ

ਮਾਨ ਅਗਲੀਆਂ ਲੋਕ ਸਭਾ ਚੋਣਾਂ ਸ੍ਰੀਨਗਰ ਤੋਂ ਲੜੇਗਾ

ਅੰਮ੍ਰਿਤਸਰ ਟਾਈਮਜ਼

ਕਠੂਆ-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ 'ਤੇ ਕਸ਼ਮੀਰ 'ਚ ਦਾਖਲੇ ਤੋਂ ਇਨਕਾਰ ਕੀਤੇ ਜਾਣ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਸ੍ਰੀਨਗਰ ਤੋਂ ਲੜਨ ਜਾ ਰਹੇ ਹਨ ।ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਾਹਮਣੇ ਪੇਸ਼ ਹੋਣ ਲਈ ਕਠੂਆ ਪੁੱਜੇ ਸਨ, ਪਰ ਉਨ੍ਹਾਂ ਨੂੰ ਹੋਟਲ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ ।ਹਾਲਾਂਕਿ ਉਨ੍ਹਾਂ ਦੇ ਨੁਮਾਇੰਦੇ ਅਦਾਲਤ 'ਵਿਚ ਪੇਸ਼ ਹੋਏ, ਜਿਨ੍ਹਾਂ 29 ਨਵੰਬਰ ਨੂੰ ਕੇਸ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ।ਮਾਨ ਨੇ ਕਿਹਾ ਕਿ ਉਹ ਕਸ਼ਮੀਰ ਦੀ ਅਜ਼ਾਦੀ ਲਈ ਲੜਨਗੇ।