ਖਹਿਰਾ ਦੇ ਸਾਥੀ ਵਿਧਾਇਕ ਮਾਨਸ਼ਾਹੀਆ ਨੇ ਕਾਂਗਰਸ ਦਾ ਪੰਜਾ ਫੜਿਆ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਤੇ ਸੁਖਪਾਲ ਸਿੰਘ ਖਹਿਰਾ ਦੇ ਨਾਲ ਬਾਗੀ ਧੜੇ ਵਿੱਚ ਸ਼ਾਮਿਲ ਲੀਡਰ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਅੱਜ ਦਿੱਲੀ 'ਚ ਅਰਵਿੰਦ ਕੇਜਰੀਵਾਲ ਨੇ 'ਆਪ' ਦਾ ਲੋਕ ਸਭਾ ਚੋਣਾਂ ਲਈ ਮਨੋਰਥ ਪੱਤਰ ਜਾਰੀ ਕੀਤਾ ਤੇ ਕੁਝ ਹੀ ਸਮੇਂ ਬਾਅਦ ਉਨ੍ਹਾਂ ਆਪਣਾ ਇੱਕ ਹੋਰ ਵਿਧਾਇਕ ਵੀ ਗੁਆ ਦਿੱਤਾ।
ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ, ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।
ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ। ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ 'ਆਪ' ਨੂੰ ਅਲਵਿਦਾ ਕਹਿ ਚੁੱਕੇ ਹਨ। ਅਜਿਹੇ ਵਿੱਚ ਪਾਰਟੀ ਦੇ ਸਿਤਾਰੇ ਖਾਸੇ ਗਰਦਿਸ਼ ਵਿੱਚ ਹੋ ਗਏ ਹਨ।
Comments (0)