ਬਹਿਬਲ, ਕੋਟਕਪੂਰਾ ਗੋਲੀ ਕਾਂਡ: ਬਾਦਲ ਦਲ ਦੇ ਆਗੂ ਮਨਤਾਰ ਬਰਾੜ ਦੀ ਗ੍ਰਿਫਤਾਰੀ 'ਤੇ ਰੋਕ ਲੱਗੀ

ਬਹਿਬਲ, ਕੋਟਕਪੂਰਾ ਗੋਲੀ ਕਾਂਡ: ਬਾਦਲ ਦਲ ਦੇ ਆਗੂ ਮਨਤਾਰ ਬਰਾੜ ਦੀ ਗ੍ਰਿਫਤਾਰੀ 'ਤੇ ਰੋਕ ਲੱਗੀ

ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ 'ਤੇ ਪਿੰਡ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵੱਲੋਂ ਚਲਾਈ ਗੋਲੀ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਦੀ ਗ੍ਰਿਫਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। 

ਹਾਈ ਕੋਰਟ ਨੇ ਗ੍ਰਿਫਤਾਰੀ 'ਤੇ ਰੋਕ ਲਾਉਣ ਦੇ ਨਾਲ ਮਨਤਾਰ ਬਰਾੜ ਨੂੰ ਇਹ ਵੀ ਹੁਕਮ ਕੀਤਾ ਹੈ ਕਿ ਉਹ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਜਾਂਚ ਟੀਮ ਦਾ ਸਹਿਯੋਗ ਕਰੇ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੇ ਐਸਆਈਟੀ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਨੂੰ ਮੁਲਜ਼ਮ ਵਜੋਂ ਸ਼ਾਮਲ ਕੀਤਾ ਹੈ। ਜਾਂਚ ਟੀਮ ਵੱਲੋਂ ਨਵੰਬਰ 2018 ਵਿਚ ਮਨਤਾਰ ਬਰਾੜ ਤੋਂ ਇਕ ਵਾਰ ਪੁੱਛਗਿੱਛ ਵੀ ਕੀਤੀ ਗਈ ਸੀ ਉਸ ਤੋਂ ਬਾਅਦ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਮਨਤਾਰ ਬਰਾੜ ਵੱਲੋਂ ਪਾਈ ਪਟੀਸ਼ਨ ਉਤੇ ਐਸਆਈਟੀ ਨੇ ਲਿਖਤੀ ਦਿੱਤਾ ਸੀ ਕਿ ਮਨਤਾਰ ਬਰਾੜ ਉਤੇ ਗੋਲੀਕਾਂਡ ਸਬੰਧੀ ਦੋਸ਼ ਲੱਗੇ ਹਨ ਇਸ ਲਈ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦਿੱਤੀ ਜਾਵੇ।

ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਮਨਤਾਰ ਬਰਾੜ ਵੱਲੋਂ ਦਰਜ ਕੀਤੀ ਗਈ 'ਬਲੈਂਕੇਟ ਬੇਲ' ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ