ਹਾਸ਼ੀਆਗਤ ਐਨ.ਆਰ.ਆਈ. ਸਭਾ ਮੁੜ ਸੁਰਜੀਤ ਹੋਵੇ

ਹਾਸ਼ੀਆਗਤ ਐਨ.ਆਰ.ਆਈ. ਸਭਾ ਮੁੜ ਸੁਰਜੀਤ ਹੋਵੇ

ਅੰਦਰੂਨੀ ਭਾਵਾਂ ਨੂੰ ਸਮਝਣ ਦਾ ਯਤਨ ਕੀਤਾ ਹੈ। ਬਾਹਰ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਮਨਾਂ ‘ਚ ਪੰਜਾਬ ਬਾਰੇ ਨਿਰਾਸ਼ਤਾ ਹੈ। ਉਹ ਟੁੱਟ ਰਹੇ ਪੰਜਾਬ ਨੂੰ ਉਵੇਂ ਵੇਖ ਰਹੇ ਹਨ, ਜਿਵੇਂ ਉਹਨਾ ਦਾ ਆਪਣਾ ਜੱਦੀ ਘਰ ਢਹਿ ਢੇਰੀ ਹੋ ਰਿਹਾ ਹੋਵੇ।

ਉਹਨਾ ਦੇ ਮਨਾਂ ‘ਚ ਇਸ ਦੀ ਮੁੜ ਉਸਾਰੀ ਦੀ ਤਾਂਘ ਹੈ। ਜੇਕਰ ਮੌਜੂਦਾ ਪੰਜਾਬ ਦੀ 'ਆਪ' ਸਰਕਾਰ ਕੁਝ ਇਹੋ ਜਿਹੇ ਉਪਰਾਲੇ ਕਰੇ ਜਿਸ ਨਾਲ ਉਹਨਾ ਦੇ ਉਚੜੇ ਜਖਮਾਂ ਉਤੇ ਮਲਮ ਲੱਗ ਸਕੇ ਤਾਂ ਪ੍ਰਵਾਸੀ ਪੰਜਾਬੀ ਕੁਝ ਰਾਹਤ ਮਹਿਸੂਸ ਕਰ ਸਕਦੇ ਹਨ।

 ਪ੍ਰਵਾਸੀ ਪੰਜਾਬੀਆਂ ਦੀ ਜ਼ਮੀਨ ਜਾਇਦਾਦ ਦੀ ਸੰਭਾਲ ਅਤੇ ਰਾਖੀ ਲਈ ਸਖ਼ਤ ਕਾਨੂੰਨ ਬਨਣਾ ਚਾਹੀਦਾ ਹੈ, ਜਿਸ ਬਾਰੇ ਮੌਜੂਦਾ ਸਰਕਾਰ ਨੇ ਐਲਾਨ ਵੀ ਕੀਤਾ ਹੋਇਆ ਹੈ। ਉਹਨਾ ਸਾਰੇ ਕੇਸਾਂ, ਜਿਹਨਾਂ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਜਾਅਲੀ ਵਸੀਅਤਾਂ, ਮੁਖਤਾਰਨਾਮਿਆਂ ਕਾਰਨ ਉਹਨਾ ਨਾਲ ਜਾਅਲਸਾਜੀ ਕੀਤੀ ਗਈ ਹੈ, ਸਬੰਧੀ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵਰਗਾ ਇੱਕ ਕਮਿਸ਼ਨ ਬਨਣਾ ਚਾਹੀਦਾ ਹੈ, ਜੋ ਇਹਨਾ ਕੇਸਾਂ ਦੀ ਘੋਖ ਪੜਤਾਲ ਕਰੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਸੁਣਾਵੇ। ਇਸੇ ਤਰਾਂ ਕਮਿਸ਼ਨ ਵਲੋਂ ਉਹਨਾ ਸਾਰੇ ਆਨ.ਆਰ.ਆਈ. ਕੇਸਾਂ ਦੀ ਜਾਂਚ ਸੌਂਪੀ ਜਾਣੀ ਚਾਹੀਦੀ ਹੈ, ਜਿਹਨਾ ‘ਚ ਐਨ.ਆਰ.ਆਈ. ਉਤੇ ਕਥਿਤ ਤੌਰ ‘ਤੇ ਅਪਰਾਧਿਕ ਜਾਂ ਜ਼ਮੀਨਾਂ ਨਾਲ ਸਬੰਧਤ ਝੂਠੇ ਪਰਚੇ ਦਰਜ਼ ਕੀਤੇ ਗਏ ਹਨ।

 ਇਸਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਅਤੇ ਉਹਨਾ ਦੀ ਔਲਾਦ ਨੂੰ ਪੰਜਾਬ ਨਾਲ ਜੋੜੀ ਰੱਖਣਾ ਪੰਜਾਬ ਦੇ ਹਿੱਤ ਵਿੱਚ ਹੈ। ਜਿਥੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਸਮੇਂ ਦੀ ਲੋੜ ਹੈ, ਉਥੇ ਸਧਾਰਨ ਪ੍ਰਵਾਸੀ ਪੰਜਾਬੀਆਂ ਅਤੇ ਉਹਨਾ ਦੇ ਬੱਚਿਆਂ ਨੂੰ ਪੰਜਾਬ ਨਾਲ ਜੋੜੀ ਰੱਖਣ ਲਈ ਵੀ ਉਪਰਾਲੇ ਜ਼ਰੂਰੀ ਹਨ।

ਚਾਹੀਦਾ ਤਾਂ ਇਹ ਹੈ ਕਿ ਪ੍ਰਵਾਸੀ ਪੰਜਾਬੀਆਂ ਦੇ ਚਿਰਾਂ ਤੋਂ ਵਿਦੇਸ਼ਾਂ ‘ਚ ਰਹਿ ਰਹੇ ਬੱਚਿਆਂ ਦੇ ਪੰਜਾਬ ਆਉਣ ਜਾਣ ਦਾ ਸਰਕਾਰੀ ਤੌਰ ‘ਤੇ ਪ੍ਰਬੰਧ ਹੋਵੇ। ਪੰਜਾਬ ਅਤੇ ਉਹਨਾ ਦੇਸ਼ਾਂ ‘ਚ ਜਿਥੇ ਪੰਜਾਬੀਆਂ ਦੀ ਜਿਆਦਾ ਵਸੋਂ ਹੈ ਉਥੇ ਉਹਨਾ ਦੇ ਮਸਲਿਆਂ, ਮੁਸ਼ਕਲਾਂ ਨੂੰ ਸਮਝਣ ਵਾਲੇ ਸਟੱਡੀ ਸੈਂਟਰਾਂ ਦੀ ਸਥਾਪਨਾ ਹੋਵੇ ਅਤੇ ਉਹਨਾ ਵਿੱਚ ਪੰਜਾਬ ਦੇ ਇਤਹਾਸਕ ਪਿਛੋਕੜ ਅਤੇ ਪ੍ਰਾਪਤੀਆਂ ਸਬੰਧੀ ਭਰਪੂਰ ਜਾਣਕਾਰੀ ਵੀ ਉਪਲਬੱਧ ਕੀਤੀ ਜਾਵੇ।

ਕਿੰਨਾ ਚੰਗਾ ਹੋਵੇ ਜੇਕਰ ਪ੍ਰਵਾਸੀਆਂ ਲਈ ਹਵਾਈ ਅੱਡਿਆਂ ਉਤੇ ਸਰਕਾਰ ਸਵਾਗਤੀ ਕੇਂਦਰ ਸਥਾਪਤ ਕਰੇ ਤਾਂ ਕਿ ਪ੍ਰਵਾਸੀ ਘਰ ਪਰਤਣ ‘ਤੇ ਅਪਣੱਤ ਅਤੇ ਮਾਣ ਮਹਿਸੂਸ ਕਰ ਸਕਣ।ਇਹ ਕੰਮ ਐਨ.ਆਰ.ਆਈ. ਸਭਾ ਨੂੰ ਸਰਗਰਮ ਕਰਕੇ ਕੀਤਾ ਜਾ ਸਕਦਾ ਹੈ। ਲੋੜ ਇਸ ਗੱਲ ਦੀ ਹੈ ਕਿ ਕੋਈ ਇਹੋ ਜਿਹਾ ਐਨ.ਆਰ.ਆਈ. ਹੀ ਐਨ.ਆਰ.ਆਈ. ਸਭਾ ਦਾ ਪ੍ਰਧਾਨ ਬਣਾਇਆ ਜਾਵੇ ਜੋ ਆਪ ਐਨ.ਆਰ.ਆਈ. ਦੀਆਂ ਸਮੱਸਿਆਵਾਂ ਪ੍ਰਤੀ ਜਾਣੂ ਹੋਵੇ। ਉਹ ਉਹਨਾ ਵਿੱਚ ਚੰਗਾ ਰਸੂਖ ਰੱਖਦਾ ਹੋਵੇ। ਸਿਆਸੀ ਤੌਰ 'ਤੇ ਇਸ ਸਭਾ ਦਾ ਕਿਸੇ ਵੱਡੇ ਨੂੰ ਪ੍ਰਧਾਨ ਥਾਪਣਾ ਗਲਤ ਹੋਵੇਗਾ।

ਸਭਾ ਦੀ ਪ੍ਰਧਾਨਗੀ ਲਈ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਨਰਪਾਲ ਸਿੰਘ ਸ਼ੇਰਗਿੱਲ, ਮੋਤਾ ਸਿੰਘ ਸਰਾਏ ਯੂ.ਕੇ., ਸੁੱਖੀ ਬਾਠ ਪੰਜਾਬ ਭਵਨ ਸਰੀ (ਕੈਨੇਡਾ) ਦੇ ਨਾਮ ਸੁਝਾਏ ਜਾ ਸਕਦੇ ਹਨ, ਜਿਹਨਾ ਨੇ ਐਨ.ਆਰ.ਆਈਜ਼. ਲਈ ਜ਼ਮੀਨੀ ਪੱਧਰ 'ਤੇ ਵੱਡਾ ਕੰਮ ਕੀਤਾ ਹੈ।

 

-ਗੁਰਮੀਤ ਸਿੰਘ ਪਲਾਹੀ

-9815802070