ਮਸੂਦ ਅਜ਼ਹਰ  ਬੰਬ ਧਮਾਕੇ ਵਿਚ ਮਾਰਿਆ ਗਿਆ?

ਮਸੂਦ ਅਜ਼ਹਰ  ਬੰਬ ਧਮਾਕੇ ਵਿਚ ਮਾਰਿਆ ਗਿਆ?

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਦੀ ਮੌਤ ਦਾ ਦਾਅਵਾ ਕੀਤਾ ਜਾ ਰਿਹਾ ਹੈ।ਸੋਸ਼ਲ ਮੀਡੀਆ 'ਤੇ ਇਹ ਮੁਹਿੰਮ ਚੱਲ ਰਹੀ ਹੈ ਕਿ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ (55) ਨੂੰ ਅਣਪਛਾਤੇ ਲੋਕਾਂ ਦੇ ਬੰਬ ਹਮਲੇ ਵਿਚ ਮਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਜਦੋਂ ਉਹ ਭਾਵਲਪੁਰ ਮਸਜਿਦ ਤੋਂ ਵਾਪਸ ਆ ਰਿਹਾ ਸੀ ਤਾਂ ਕੁਝ ਬਦਮਾਸ਼ਾਂ ਨੇ ਉਸ 'ਤੇ ਬੰਬ ਸੁੱਟ ਦਿੱਤਾ। ਹਾਲਾਂਕਿ, ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।