ਪ੍ਰਕਾਸ਼ ਪੁਰਬ ਸਮਾਗਮ: ਮੁੱਖ ਮੰਤਰੀ ਕੈਪਟਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੋਂਗੋਵਾਲ ਦੀ ਬੈਠਕ ਹੋਈ

ਪ੍ਰਕਾਸ਼ ਪੁਰਬ ਸਮਾਗਮ: ਮੁੱਖ ਮੰਤਰੀ ਕੈਪਟਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੋਂਗੋਵਾਲ ਦੀ ਬੈਠਕ ਹੋਈ

ਚੰਡੀਗੜ੍ਹ: ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦਰਮਿਆਨ ਚੱਲ ਰਹੀ ਖਿੱਚੋਤਾਣ ਨੂੰ ਖਤਮ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦਰਮਿਆਨ ਬੈਠਕ ਹੋਈ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਲਾਹ ਦਿੱਤੀ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੋਵੇਂ 11 ਅਤੇ 12 ਨਵੰਬਰ ਨੂੰ ਇੱਕ-ਇੱਕ ਦਿਨ ਸਮਾਗਮ ਕਰਨ। ਉਹਨਾਂ ਕਿਹਾ ਕਿ 11 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਸਮਾਗਮ ਕਰੇ ਜਿਸ ਵਿਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ। ਉਸ ਤੋਂ ਅਗਲੇ ਦਿਨ 12 ਨਵੰਬਰ ਨੂੰ ਪੰਜਾਬ ਸਰਕਾਰ ਸਮਾਗਮ ਕਰੇ ਜਿਸ ਵਿੱਚ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੱਦਾ ਦਿੱਤਾ ਜਾਵੇ। ਅਮਰਿੰਦਰ ਸਿੰਘ ਨੇ ਭਾਈ ਲੋਂਗੋਵਾਲ ਤੋਂ ਭਰੋਸਾ ਮੰਗਿਆ ਕਿ ਉਹ 12 ਨਵੰਬਰ ਵਾਲੇ ਸਮਾਗਮ ਵਿੱਚ ਸ਼ਮੂਲੀਅਤ ਕਰਨਗੇ।

ਪਰ ਕੈਪਟਨ ਅਮਰਿੰਦਰ ਸਿੰਘ ਦੀ ਇਸ ਸਲਾਹ 'ਤੇ ਫਿਲਹਾਲ ਸ਼੍ਰੋਮਣੀ ਕਮੇਟੀ ਦਾ ਕੋਈ ਜਵਾਬ ਨਹੀਂ ਆਇਆ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।