ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪਰਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਨੂੰ ਤਰਜੀਹ ਦੇਣ: ਗੁਮਟਾਲਾ

ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪਰਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਨੂੰ ਤਰਜੀਹ ਦੇਣ: ਗੁਮਟਾਲਾ

ਅੰਮ੍ਰਿਤਸਰ ਟਾਈਮਜ਼

ਮੈਲਬੌਰਨ (27 ਜੂਨ 2022): ਵਿਦੇਸ਼ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਹਮੇਸ਼ਾ ਹੀ ਪੰਜਾਬ ਦੀ ਖ਼ੁਸ਼ਹਾਲੀ ਲਈ ਕੋਈਵੀ ਕਾਰਜ ਹੋਵੇ ਉਸ ਵਿੱਚ ਵੱਧ ਚੜ ਕੇ ਯੋਗਦਾਨ ਪਾਓਂਦਾ ਹੈ। ਇਸੇ ਸੰਦਰਭ ਵਿੱਚ ਬੀਤੇ ਦਿਨੀਂ ਪੰਜਾਬੀ ਸੱਭਿਆਚਾਰਕਕੇਂਦਰ ਮੈਲਬੌਰਨ ਵੱਲੋਂ ਸ਼ਹਿਰ ਦੇ 'ਵੈਜੀ ਡ੍ਰਾਈਵ' ਰੈਸਤਰਾਂ ਵਿੱਚ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆਗਿਆ ਜਿਸ ਵਿੱਚ ਅਮਰੀਕਾ ਤੋਂ ਆਸਟਰੇਲੀਆ ਦੀ ਫੇਰੀ ਤੇ ਆਏ ‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ' ਦੇ ਗਲੋਬਲਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਅਤੇ ਪ੍ਰਸਿੱਧ ਫਿਲਮੀਅਦਾਕਾਰ ਹਰਿੰਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵਧੇਰੇ ਅੰਤਰਰਾਸ਼ਟਰੀ ਉਡਾਣਾਂ ਦੀ ਮੁਹਿੰਮ ਚਲਾ ਰਹੇ ਸਮੀਪ ਸਿੰਘ ਗੁਮਟਾਲਾ ਨੇ ਆਪਣੇ ਸੰਖੇਪ ਭਾਸ਼ਨ ਵਿੱਚ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਤੋਂ ਉਡਾਣਾਂ ਤਦ ਹੀ ਵਧ ਸਕਦੀਆਂ ਹਨ ਜੇਕਰ ਪਰਵਾਸੀ ਇਸ ਹਵਾਈ ਅੱਡੇ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਵਾਸੀਆਂ ਲਈ ਸਕੂਟ ਵਰਗੀਆਂ ਘੱਟ ਕਿਰਾਏ ਵਾਲੀਆਂ ਏਅਰਲਾਈਨਾਂਦੀਆਂ ਉਡਾਣਾਂ ਹੁਣ ਮੁੜ ਉਪਲੱਬਧ ਹਨ। ਕਰੋਨਾ ਮਹਾਂਮਾਰੀ ਕਰਕੇ ਮੁਲਤਵੀ ਹੋਈਆਂ ਏਅਰ ਏਸ਼ੀਆ ਅਤੇ ਮਲਿੰਡੋ ਏਅਰ ਦੀਆਂ ਉਡਾਣਾਂ ਜਲਦੀ ਬਹਾਲ ਹੋ ਰਹੀਆਂ ਹਨ ਜਿਸ ਨਾਲ ਪੰਜਾਬੀਆਂ ਨੂੰ ਜ਼ਿਆਦਾ ਸਹੂਲਤ ਮਿਲੇਗੀ। ਉਹਨਾਂ ਉਮੀਦ ਜਾਹਿਰ ਕੀਤੀ ਕਿ ਪੰਜਾਬੀ ਕੋਵਿਡ ਤੋਂ ਪਹਿਲਾਂ ਵਾਂਗ ਅੰਮ੍ਰਿਤਸਰ ਜਾਣ ਲਈ ਇਹਨਾਂ ਸਭਨਾਂ ਉਡਾਣਾਂ ਨੂੰ ਤਰਜੀਹ ਦੇ ਕੇ ਕਾਮਯਾਬ ਕਰਨਗੇ ਤਾਂ ਜੋ ਹੋਰਨਾਂ ਵੱਡੀਆਂ ਏਅਰਲਾਈਨ ਤੱਕ ਵੀ ਪਹੁੰਚ ਕੀਤੀ ਜਾ ਸਕੇ।

ਜੇਕਰ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਤਰਜੀਹ ਦਿੰਦੇ ਹਨ ਤਾਂ ਭਵਿੱਖ ਵਿੱਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾ ਸਕਦੀ ਹੈ। ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵਧੇਰੇ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਫਲਾਈਟ  ਚਲਾਉਣ ਦਾ ਮੁੱਦਾ ਹੁਣ ਕੈਨੇਡੀਅਨ ਪਾਰਲੀਮੈਂਟ ਵਿਚਚੁੱਕਿਆ ਗਿਆ ਹੈ ਅਤੇ ਇਸ ਤਰ੍ਹਾਂ ਦੀ ਕੋਸ਼ਿਸ਼ ਆਸਟਰੇਲੀਆ, ਨਿਊਜ਼ੀਲੈਂਡ ਵੱਸਦੇ ਪੰਜਾਬੀਆਂ ਨੂੰ ਵੀ ਕਰਨੀ ਚਾਹੀਦੀ ਹੈ।

ਇਸ ਮੌਕੇ ਹਾਜ਼ਰ ਪ੍ਰਸਿੱਧ ਪੰਜਾਬੀ ਅਦਾਕਾਰ ਹਰਿੰਦਰ ਸਿੰਘ ਭੁੱਲਰ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਅਤੇ ਆਸਟਰੇਲੀਆ ਵਿਚ ਵੱਡੀ ਗਿਣਤੀ ਵਿੱਚ ਪੰਜਾਬੀ ਵੱਸਦੇ ਹਨ। ਜੇਕਰ ਉਹ ਦਿੱਲੀ ਦੀ ਬਜਾਏ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਤਰਜੀਹ ਦਿੰਦੇ ਹਨ ਤਾਂ ਇਸ ਦਾ ਵੱਡਾ ਫ਼ਾਇਦਾ ਪੰਜਾਬ ਨੂੰਹੋਵੇਗਾ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਘੱਟ ਕਿਰਾਏ ਦੀਆਂ ਏਅਰਲਾਈਨਾਂ ਵਿੱਚ ਵੱਡੀਆਂਏਅਰਲਾਈਨਾਂ ਦੇ ਮੁਕਾਬਲੇ ਸਹੂਲਤ ਘੱਟ ਮਿਲਦੀ ਹੈ ਪਰ ਇਸ ਦਾ ਦੂਜਾ ਪਹਿਲੂ ਇਹ ਵੀ ਹੈ ਕਿ ਘੱਟ ਕਿਰਾਇਆ, ਸਮੇਂ ਦੀ ਬੱਚਤ ਅਤੇ ਪੰਜਾਬ ਤੋਂ ਦਿੱਲੀ ਆਉਣ ਜਾਣ ਵੇਲੇ ਹੁੰਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕਦਾ ਹੈ। 

ਇਸ ਮੌਕੇ ਮਨਦੀਪ ਸਿੰਘ, ਡਾ. ਪ੍ਰੀਤਇੰਦਰ ਸਿੰਘ ਗਰੇਵਾਲ, ਸੁਖਦੀਪ ਸਿੰਘ, ਅਮਰਦੀਪ ਕੌਰ, ਗੁਰਵਿੰਦਰ ਸਿੰਘ, ਗੁਰਿੰਦਰ ਕੌਰ, ਖੁਸ਼ਪ੍ਰੀਤ ਸਿੰਘ ਸੁਨਾਮ, ਹਰਮਨ ਬੋਪਾਰਾਏ, ਸੰਦੀਪ ਸਿੰਘ ਕਾਹਲੋਂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ। ਪੰਜਾਬੀ ਸੱਭਿਆਚਾਰਕ ਕੇਂਦਰ ਮੈਲਬੌਰਨ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ।