ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ

ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ

ਲਖਨਊ: ਉੱਤਰ ਪ੍ਰਦੇਸ਼ ਦੀ ਸਰਕਾਰ ਨੇ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਾ ਦਿੱਤੀ ਹੈ। ਉੱਤਰ ਪ੍ਰਦੇਸ਼ ਦੇ ਉੱਚ ਸਿੱਖਿਆ ਮਹਿਕਮੇ ਨੇ ਅੱਜ ਇਹ ਸਰਕਾਰੀ ਹੁਕਮ ਜਾਰੀ ਕੀਤਾ ਹੈ। 

ਇਸ ਹੁਕਮ ਮੁਤਾਬਿਕ ਹੁਣ ਉਤਰ ਪ੍ਰਦੇਸ਼ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਅਤੇ ਅਧਿਆਪਕ ਮੋਬਾਈਲ ਫੋਨ ਨਹੀਂ ਵਰਤ ਸਕਣਗੇ। 

ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀ ਅਤੇ ਅਧਿਆਪਕ ਕਾਲਜ ਸਮੇਂ ਵਿੱਚ ਬਹੁਤ ਸਮਾਂ ਮੋਬਾਈਲ ਫੋਨ ਦੀ ਵਰਤੋਂ 'ਤੇ ਖਰਾਬ ਕਰਦੇ ਹਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।