ਮੋਦੀ ਨਾਲ ਮੁਲਾਕਾਤ ਮਗਰੋਂ ਪੰਜਾਬ ਭਾਜਪਾ ਦੇ ਆਗੂ ਨੇ ਕਿਸਾਨ ਜਥੇਬੰਦੀਆਂ 'ਤੇ ਸਾਧਿਆ ਨਿਸ਼ਾਨਾ

ਮੋਦੀ ਨਾਲ ਮੁਲਾਕਾਤ ਮਗਰੋਂ ਪੰਜਾਬ ਭਾਜਪਾ ਦੇ ਆਗੂ ਨੇ ਕਿਸਾਨ ਜਥੇਬੰਦੀਆਂ 'ਤੇ ਸਾਧਿਆ ਨਿਸ਼ਾਨਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੰਜਾਬ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰ੍ਰਾਪਤ ਜਾਣਕਾਰੀ ਮੁਤਾਬਕ ਇਹਨਾਂ ਆਗੂਆਂ ਨੇ ਮੋਦੀ ਨੂੰ ਪੰਜਾਬ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਮੋਦੀ ਵੱਲੋਂ ਇਹਨਾਂ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਇਹ ਕਿਹਾ ਜਾ ਰਿਹਾ ਹੈ ਕਿ ਮੋਦੀ ਹੁਣ ਕਿਸਾਨੀ ਸੰਘਰਸ਼ ਦੇ ਮਾਮਲੇ ਵਿਚ ਸਿੱਧੀ ਦਖਲ ਦੇ ਰਹੇ ਹਨ। 

ਬੈਠਕ ਤੋਂ ਬਾਅਦ ਬਾਹਰ ਆ ਕੇ ਸੁਰਜੀਤ ਜਿਆਣੀ ਨੇ ਕਿਸਾਨ ਜਥੇਬੰਦੀਆਂ 'ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਕਿਸਾਨ ਸੰਘਰਸ਼ ਆਗੂ ਵਿਹੂਣਾ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੇ ਵਿਚੋਂ ਕਿਸੇ ਇਕ ਨੂੰ ਆਗੂ ਨਹੀਂ ਚੁਣ ਸਕੀਆਂ ਜਿਸ ਕਰਕੇ ਗੱਲਬਾਤ ਕਿਸੇ ਕੰਢੇ ਨਹੀਂ ਲੱਗ ਰਹੀ। 

ਦੱਸ ਦਈਏ ਕਿ ਸਰਕਾਰ ਖੇਤੀ ਕਾਨੂੰਨਾਂ ਵਿਚ ਸੋਧਾਂ ਕਰਨ ਦੀ ਗੱਲ ਕਹਿ ਰਹੀ ਹੈ ਜਦਕਿ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਖੇਤੀ ਕਾਨੂੰਨ ਪੂਰੀ ਤਰ੍ਹਾਂ ਰੱਦ ਹੋਣ ਤੋਂ ਬਿਨ੍ਹਾਂ ਉਹ ਦਿੱਲੀ ਤੋਂ ਵਾਪਸ ਆਪਣੇ ਘਰਾਂ ਨੂੰ ਨਹੀਂ ਜਾਣਗੇ।