ਵਿਰੋਧ ਦੇ ਡਰੋਂ ਮੋਦੀ ਦਾ ਪ੍ਰੋਗਰਾਮ ਰੱਦ ਕੀਤਾ

ਵਿਰੋਧ ਦੇ ਡਰੋਂ ਮੋਦੀ ਦਾ ਪ੍ਰੋਗਰਾਮ ਰੱਦ ਕੀਤਾ

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਖਿਲਾਫ ਚੱਲ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਅਸਾਮ ਸੂਬੇ ਦੇ ਸ਼ਹਿਰ ਗੁਆਹਟੀ ਵਿਖੇ ਹੋਣ ਵਾਲੇ ਨਰਿੰਦਰ ਮੋਦੀ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ। 10 ਜਨਵਰੀ ਨੂੰ ਗੁਆਹਟੀ ਵਿਖੇ ਨਰਿੰਦਰ ਮੋਦੀ ਵੱਲੋਂ 'ਖੇਲੋ ਇੰਡੀਆ ਨੌਜਵਾਨ ਖੇਡਾਂ 2020' ਦਾ ਉਦਘਾਟਨ ਕੀਤਾ ਜਾਣਾ ਸੀ। 

ਅਸਾਮ ਵਿੱਚ ਸੀਏਏ ਖਿਲਾਫ ਹੋਏ ਮੁਜ਼ਾਹਰਿਆਂ ਦੀ ਅਗਵਾਈ ਕਰਨ ਵਾਲੀ ਵਿਦਿਆਰਥੀ ਜਥੇਬੰਦੀ ਆਲ ਅਸਾਮ ਸਟੂਡੈਂਟਸ ਯੂਨੀਅਨ ਨੇ ਕਿਹਾ ਸੀ ਕਿ ਜੇ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿੱਚ ਪਹੁੰਚੇ ਤਾਂ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਏਏ ਖਿਲਾਫ ਵਿਰੋਧ ਪਰਦਰਸ਼ਨਾਂ ਕਰਕੇ ਹੀ ਗੁਆਹਟੀ ਵਿਖੇ ਹੋਣ ਵਾਲੀ ਨਰਿੰਦਰ ਮੋਦੀ ਅਤੇ ਜਪਾਨ ਦੇ ਪ੍ਰਧਾਨ ਮੰਤਰੀ ਦੀ ਬੈਠਕ ਰੱਦ ਕਰਨੀ ਪਈ ਸੀ ਜਦੋਂ ਜਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦਾ ਦੌਰਾ ਵਿਰੋਧ ਪ੍ਰਦਰਸ਼ਨਾਂ ਕਾਰਨ ਰੱਦ ਕਰ ਦਿੱਤਾ ਸੀ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।