ਆਪ ਨੂੰ ਪੰਜਾਬ ਵਿੱਚ ਵੱਡਾ ਝਟਕਾ; ਅਨੰਦਪੁਰ ਸਾਹਿਬ ਤੋਂ ਉਮੀਦਵਾਰ ਦੇ ਕਾਗਜ਼ ਰੱਦ

ਆਪ ਨੂੰ ਪੰਜਾਬ ਵਿੱਚ ਵੱਡਾ ਝਟਕਾ; ਅਨੰਦਪੁਰ ਸਾਹਿਬ ਤੋਂ ਉਮੀਦਵਾਰ ਦੇ ਕਾਗਜ਼ ਰੱਦ

ਅਨੰਦਪੁਰ ਸਾਹਿਬ: ਰਿਟਰਨਿੰਗ ਅਫ਼ਸਰ ਸੁਮੀਤ ਜਰਾਂਗਲ ਨੇ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਦਗੀ ਕਾਗਜ਼ ਰੱਦ ਕਰ ਦਿੱਤੇ ਹਨ।

ਉਂਝ ਸ਼ੇਰਗਿੱਲ ਦੇ ਕਵਰਿੰਗ ਉਮੀਦਵਾਰ, ਉਹਨਾਂ ਦੇ ਪਿਤਾ ਭਜਨ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ ਪ੍ਰਵਾਨ ਕਰ ਲਏ ਗਏ ਹਨ। 

ਇਸ ਤੋਂ ਪਹਿਲਾਂ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਜਾਂਚ–ਪੜਤਾਲ ਦੀ ਕਾਰਵਾਈ 2 ਮਈ ਤੱਕ ਲਈ ਮੁਲਤਵੀ ਕੀਤੀ ਗਈ ਸੀ ਕਿਉਂਕਿ ਸ਼ੇਰਗਿੱਲ ਨੇ ਆਪਣੇ ਨਾਮਜ਼ਦਗੀ ਕਾਗਜ਼ਾਂ ਦੀ ਅਯੋਗਤਾ (ਡਿਸਕੁਆਲੀਫ਼ਿਕੇਸ਼ਨ) ਨੂੱ ਰਿਟਰਨਿੰਗ ਅਫ਼ਸਰ ਕੋਲ ਚੁਣੌਤੀ ਦਿੱਤੀ ਸੀ।

ਸ਼ੇਰਗਿੱਲ ਦੀ ਪਟੀਸ਼ਨ ਦੇ ਆਧਾਰ ਉੱਤੇ ਹਾਈ ਕੋਰਟ ਦੇ ਜਸਟਿਸ ਦਯਾ ਚੌਧਰੀ ਤੇ ਜਸਟਿਸ ਸੁਧੀਰ ਮਿੱਤਲ ਦੇ ਡਿਵੀਜ਼ਨ ਬੈਂਚ ਨੇ ਅਧਿਕਾਰੀਆਂ ਨੂੰ ਸਬੰਧਤ ਅਫਸਰਾਂ ਨੂੰ ਆਮ ਆਦਮੀ ਪਾਰਟੀ ਦੇ ਆਗੂ ਦੇ ਨਾਮਜ਼ਦਗੀ ਦਸਤਾਵੇਜ਼ਾਂ ਦੀ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ