ਆਪ ਉਮੀਦਵਾਰ ਸ਼ੇਰਗਿੱਲ ਦੀ ਨਾਮਜ਼ਦਗੀ ਰੱਦ ਕਰਨ ਵਾਲੇ ਹੁਕਮਾਂ ਨੂੰ ਹਾਈ ਕੋਰਟ ਨੇ ਰੱਦ ਕੀਤਾ

ਆਪ ਉਮੀਦਵਾਰ ਸ਼ੇਰਗਿੱਲ ਦੀ ਨਾਮਜ਼ਦਗੀ ਰੱਦ ਕਰਨ ਵਾਲੇ ਹੁਕਮਾਂ ਨੂੰ ਹਾਈ ਕੋਰਟ ਨੇ ਰੱਦ ਕੀਤਾ

ਆਨੰਦਪੁਰ ਸਾਹਿਬ: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਦਗੀ ਕਾਗਜ਼ ਰੱਦ ਕਰਨ ਸਬੰਧੀ ਰਿਟਰਨਿੰਗ ਅਫਸਰ ਦੇ ਹੁਕਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਘੰਟਿਆਂ ਅੰਦਰ ਹੀ ਰੱਦ ਕਰ ਦਿੱਤਾ ਹੈ। 

ਸ਼ੇਰਗਿੱਲ ਵੱਲੋਂ ਪਿਛਲੀਆਂ ਚੋਣਾਂ ’ਚ ਕੀਤੇ ਖਰਚ ਦੇ ਵੇਰਵੇ ਪੇਸ਼ ਨਾ ਕੀਤੇ ਜਾਣ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਰੱਦ ਕਰ ਦਿੱਤੇ ਸਨ ਤੇ ਉਹ ਇਸ ਖ਼ਿਲਾਫ਼ ਹਾਈ ਕੋਰਟ ਚਲੇ ਗਏ ਸੀ। ਬੀਤੇ ਕੱਲ੍ਹ ਰਿਟਰਨਿੰਗ ਅਫ਼ਸਰ ਸੁਮੀਤ ਜਰਾਂਗਲ ਨੇ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਦਗੀ ਕਾਗਜ਼ ਰੱਦ ਕਰ ਦਿੱਤੇ ਸਨ। 

ਇਸ ਤੋਂ ਪਹਿਲਾਂ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਜਾਂਚ–ਪੜਤਾਲ ਦੀ ਕਾਰਵਾਈ 2 ਮਈ ਤੱਕ ਲਈ ਮੁਲਤਵੀ ਕੀਤੀ ਗਈ ਸੀ ਕਿਉਂਕਿ ਸ਼ੇਰਗਿੱਲ ਨੇ ਆਪਣੇ ਨਾਮਜ਼ਦਗੀ ਕਾਗਜ਼ਾਂ ਦੀ ਅਯੋਗਤਾ (ਡਿਸਕੁਆਲੀਫ਼ਿਕੇਸ਼ਨ) ਨੂੱ ਰਿਟਰਨਿੰਗ ਅਫ਼ਸਰ ਕੋਲ ਚੁਣੌਤੀ ਦਿੱਤੀ ਸੀ।

ਸ਼ੇਰਗਿੱਲ ਦੀ ਪਟੀਸ਼ਨ ਦੇ ਆਧਾਰ ਉੱਤੇ ਹਾਈ ਕੋਰਟ ਦੇ ਜਸਟਿਸ ਦਯਾ ਚੌਧਰੀ ਤੇ ਜਸਟਿਸ ਸੁਧੀਰ ਮਿੱਤਲ ਦੇ ਡਿਵੀਜ਼ਨ ਬੈਂਚ ਨੇ ਅਧਿਕਾਰੀਆਂ ਨੂੰ ਸਬੰਧਤ ਅਫਸਰਾਂ ਨੂੰ ਆਮ ਆਦਮੀ ਪਾਰਟੀ ਦੇ ਆਗੂ ਦੇ ਨਾਮਜ਼ਦਗੀ ਦਸਤਾਵੇਜ਼ਾਂ ਦੀ ਪੜਤਾਲ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਰਿਟਰਨਿੰਗ ਅਫਸਰ ਦੇ ਹੁਕਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਘੰਟਿਆਂ ਅੰਦਰ ਹੀ ਰੱਦ ਕਰ ਦਿੱਤਾ ਜਿਸ ਦੇ ਚਲਦਿਆਂ ਹੁਣ ਨਰਿੰਦਰ ਸਿੰਘ ਸ਼ੇਰਗਿੱਲ ਆਨੰਦਪੁਰ ਸਾਹਿਬ ਤੋਂ ਚੋਣ ਲੜ ਸਕਣਗੇ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ