ਨਵਜੋਤ ਸਿੱਧੂ ਨੇ ਦਿੱਤਾ ਅਸਤੀਫਾ; ਕੈਪਟਨ ਦੀ ਥਾਂ ਰਾਹੁਲ ਗਾਂਧੀ ਨੂੰ ਭੇਜਿਆ ਅਸਤੀਫਾ

ਨਵਜੋਤ ਸਿੱਧੂ ਨੇ ਦਿੱਤਾ ਅਸਤੀਫਾ; ਕੈਪਟਨ ਦੀ ਥਾਂ ਰਾਹੁਲ ਗਾਂਧੀ ਨੂੰ ਭੇਜਿਆ ਅਸਤੀਫਾ

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਨੇ ਇਸ ਸਬੰਧੀ ਆਪਣੇ ਟਵਿੱਟਰ ਖਾਤੇ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਉਹਨਾਂ ਆਪਣਾ ਅਸਤੀਫਾ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਰਾਹੁਲ ਗਾਂਧੀ ਨੂੰ ਭੇਜਿਆ ਹੈ।

ਸਿੱਧੂ ਨੇ ਟਵੀਟ ਵਿੱਚ ਇੱਕ ਚਿੱਠੀ ਦੀ ਤਸਵੀਰ ਸਾਂਝੀ ਕੀਤੀ ਜੋ ਉਹਨਾਂ 10 ਜੂਨ, 2019 ਨੂੰ ਰਾਹੁਲ ਗਾਂਧੀ ਨੂੰ ਲਿਖੀ ਸੀ। 

ਇਸ ਚਿੱਠੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਹਸਤਾਖਰ ਹਨ 'ਤੇ ਉਹਨਾਂ ਮਹਿਜ਼ ਇਹ ਹੀ ਲਿਖਿਆ ਹੈ ਕਿ ਉਹ ਪੰਜਾਬ ਮੰਤਰੀਮੰਡਲ ਤੋਂ ਅਸਤੀਫਾ ਦੇ ਰਹੇ ਹਨ। 

My letter to the Congress President Shri. Rahul Gandhi Ji, submitted on 10 June 2019. pic.twitter.com/WS3yYwmnPl

— Navjot Singh Sidhu (@sherryontopp) July 14, 2019

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ