ਪ੍ਰਵਾਨਗੀ ਨਾ ਵੀ ਮਿਲੀ ਤਾਂ ਵੀ ਜਾਵਾਂਗਾ ਕਰਤਾਰਪੁਰ ਸਾਹਿਬ: ਨਵਜੋਤ ਸਿੰਘ ਸਿੱਧੂ

ਪ੍ਰਵਾਨਗੀ ਨਾ ਵੀ ਮਿਲੀ ਤਾਂ ਵੀ ਜਾਵਾਂਗਾ ਕਰਤਾਰਪੁਰ ਸਾਹਿਬ: ਨਵਜੋਤ ਸਿੰਘ ਸਿੱਧੂ

ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਗਮ ਲਈ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਭੇਜੇ ਗਏ ਖਾਸ ਸੱਦੇ 'ਤੇ ਸਰਹੱਦ ਪਾਰ ਜਾਣ ਲਈ ਨਵਜੋਤ ਸਿੰਘ ਸਿੱਧੂ ਪੂਰੇ ਦ੍ਰਿੜ ਨਜ਼ਰ ਆ ਰਹੇ ਹਨ ਭਾਵੇਂ ਕਿ ਉਹਨਾਂ ਨੂੰ ਹੁਣ ਤੱਕ ਭਾਰਤ ਸਰਕਾਰ ਨੇ ਪ੍ਰਵਾਨਗੀ ਨਹੀਂ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਬੀਤੇ ਕੱਲ੍ਹ ਇੱਕ ਵਾਰ ਫੇਰ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਸਤੇ ਭਾਰਤ ਸਰਕਾਰ ਤੋਂ ਪ੍ਰਵਾਨਗੀ ਮੰਗਦਿਆਂ ਲਿਖਿਆ ਹੈ ਕਿ ਜੇ ਉਹਨਾਂ ਨੂੰ ਜਾਣ ਦੀ ਪ੍ਰਵਾਨਗੀ ਨਾ ਦਿੱਤੀ ਗਈ ਤਾਂ ਉਹ ਵਾਹਗੇ ਰਾਹੀਂ ਕਰਤਾਰਪੁਰ ਸਾਹਿਬ ਜਾਣਗੇ। 

ਜ਼ਿਕਰਯੋਗ ਹੈ ਕਿ ਸਿੱਖ ਸੰਗਤਾਂ ਜਿਸ ਲਾਂਘੇ ਲਈ ਦਹਾਕਿਆਂ ਤੋਂ ਅਰਦਾਸ ਕਰ ਰਹੀਆਂ ਸੀ ਉਸ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਫੈਂਸਲਾ ਕਰਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਦੇ ਰਾਹੀਂ ਹੀ ਇਹ ਸੁਨੇਹਾ ਭਾਰਤ ਭੇਜਿਆ ਸੀ। ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਭਾਰਤੀ ਰਾਸ਼ਟਰਵਾਦੀਆਂ ਵੱਲੋਂ ਦੇਸ਼ ਵਿਰੋਧੀ ਹੋਣ ਦੇ ਗੰਭੀਰ ਦੋਸ਼ ਲਾਏ ਗਏ ਸਨ।  

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।