ਨੌਜਵਾਨ ਸਤਵੰਤ ਸਿੰਘ ਨੂੰ ਚੁਣਿਆ ਗਿਆ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ

ਨੌਜਵਾਨ ਸਤਵੰਤ ਸਿੰਘ ਨੂੰ ਚੁਣਿਆ ਗਿਆ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ

ਲਾਹੌਰ: ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਨਵੀਂ ਚੋਣ ਮਗਰੋਂ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਨੌਜਵਾਨ ਸਿੱਖ ਆਗੂ ਸਤਵੰਤ ਸਿੰਘ ਨੂੰ ਚੁਣਿਆ ਗਿਆ ਹੈ। ਸਤਵੰਤ ਸਿੰਘ ਪਾਕਿਸਤਾਨ ਦੇ ਖੈਬਰ ਪਖਤੂਨਵਾ ਖੇਤਰ ਨਾਲ ਸਬੰਧ ਰੱਖਦੇ ਹਨ। ਇਸ ਤੋਂ ਇਲਾਵਾ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦੇ ਛੋਟੇ ਭਰਾ ਅਮੀਰ ਸਿੰਘ ਨੂੰ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। 

ਇਹ ਨਿਯੁਕਤੀਆਂ ਪਾਕਿਸਤਾਨ ਉਕਾਫ ਬੋਰਡ ਦੇ ਲਾਹੌਰ ਸਥਿਤ ਦਫਤਰ ਵਿਖੇ ਕੀਤੀਆਂ ਗਈਆਂ। ਇਸ ਬੈਠਕ ਵਿੱਚ ਉਕਾਫ ਬੋਰਡ ਦੇ ਚੇਅਰਮੈਨ ਡਾ. ਅਮੀਰ ਅਹਿਮਦ ਅਤੇ ਸਮੁੱਚੇ ਸਿੱਖ ਆਗੂ ਮੋਜੂਦ ਸਨ। 

ਇਸ ਬੈਠਕ ਵਿੱਚ ਫੈਂਸਲਾ ਕੀਤਾ ਗਿਆ ਕਿ ਗੁਜਰਾਂਵਾਲਾ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਖਾਰਾ ਸਾਹਿਬ ਅਤੇ ਜ਼ਿਹਲਮ ਜ਼ਿਲ੍ਹੇ ਵਿੱਚ ਸਥਿਤ ਗੁਰਦੁਆਰਾ ਚੋਅ ਸਾਹਿਬ ਨੂੰ ਸਿੱਖਾਂ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ। 

ਇਸ ਤੋਂ ਪਹਿਲਾਂ 13 ਜੁਲਾਈ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਮੈਂਬਰਾਂ ਦੀ ਚੋਣ ਕੀਤੀ ਗਈ ਸੀ। ਉਸ ਸਬੰਧੀ ਵਿਸਥਾਰਤ ਖਬਰ ਤੁਸੀਂ ਹੇਠ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਪੜ੍ਹ ਸਕਦੇ ਹੋ।

ਭਾਰਤ ਦੀ ਸ਼ਿਕਾਇਤ ਮਗਰੋਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਦਲੇ

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ