25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 

25 ਅਪ੍ਰੈਲ ਨੂੰ ਹੋਣਗੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ 

ਅੰਮ੍ਰਿਤਸਰ ਟਾਈਮਜ਼ ਬਿਊਰੋ 

 ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ। ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਮਾਰਚ ਤੋਂ ਨਾਮਜ਼ਦਗੀ ਦਾਖ਼ਲ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। 7 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਦੀ ਆਖਰੀ ਮਿਤੀ ਹੈ। ਕਾਗ਼ਜ਼ਾਂ ਦੀ ਜਾਂਚ 8 ਅਪ੍ਰੈਲ ਨੂੰ ਹੋਵੇਗੀ ਅਤੇ 10 ਅਪ੍ਰੈਲ ਨੂੰ ਕਾਗ਼ਜ਼ ਵਾਪਸ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਚੋਣ ਨਿਸ਼ਾਨ ਵੀ ਜਾਰੀ ਕਰ ਦਿੱਤੇ ਜਾਣਗੇ। ਚੋਣਾਂ 25 ਅਪ੍ਰੈਲ ਨੂੰ ਹੋਣਗੀਆਂ, ਜਿਸ ਵਿਚ ਸਿੱਖ ਵੋਟਰ ਭਾਗ ਲੈ ਸਕਣਗੇ। ਜਿਸ ਦੀ ਗਿਣਤੀ 28 ਅਪ੍ਰੈਲ ਨੂੰ ਹੋਵੇਗੀ, 29 ਅਪ੍ਰੈਲ ਨੂੰ ਚੁਣੇ ਹੋਏ ਉਮੀਦਵਾਰਾ ਦੀ ਕਮੇਟੀ ਨਿਯੁਕਤੀ ਲਈ ਕਾਰਵਾਈ ਕੀਤੀ ਜਾਵੇਗੀ।