ਦਿੱਲੀ  ਗੁਰਦੁਆਰਾ ਕਮੇਟੀ ਚੋਣਾਂ ਲਈ 504 ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ

ਦਿੱਲੀ  ਗੁਰਦੁਆਰਾ ਕਮੇਟੀ ਚੋਣਾਂ ਲਈ 504 ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ

ਅੰਮ੍ਰਿਤਸਰ ਟਾਈਮਜ਼ ਬਿਊਰੋ

 ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ  ਚੋਣਾਂ ਲਈ 504 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰਿਆ ਹੈ। ਡੀਐੱਸਜੀਐੱਮਸੀ ਦੇ 46 ਮੈਂਬਰਾਂ ਦੀ ਚੋਣ ਲਈ 25 ਅਪ੍ਰਰੈਲ ਨੂੰ ਵੋਟਾਂ ਪੈਣੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ ਬਾਦਲ), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ), ਜਗ ਆਸਰਾ ਗੁਰੂ ਓਟ (ਜਾਗੋ) ਸਮੇਤ ਸੱਤ ਪਾਰਟੀਆਂ ਚੋਣ ਮੈਦਾਨ 'ਚ ਹਨ। ਇਸ ਦੇ ਨਾਲ ਹੀ ਹੀ ਕੁਝ ਆਜ਼ਾਦ ਉਮੀਦਵਾਰਾਂ ਨੇ ਵੀ ਨਾਮਜ਼ਦਗੀ ਪੱਤਰ ਭਰਿਆ ਹੈ।