ਕਮਲਪ੍ਰੀਤ ਕੌਰ ਨੇ ਟੋਕੀਓ ਓਲੰਪਿਕ ਖੇਡਾਂ ਲਈ ਕੀਤਾ ਕੁਆਲੀਫਾਈ

ਕਮਲਪ੍ਰੀਤ ਕੌਰ ਨੇ ਟੋਕੀਓ ਓਲੰਪਿਕ ਖੇਡਾਂ ਲਈ  ਕੀਤਾ ਕੁਆਲੀਫਾਈ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੰਜਾਬ ਦੇ ਪਿੰਡ ਕਬਰਵਾਲਾ, ਸ੍ਰੀ ਮੁਕਤਸਰ ਸਾਹਿਬ ਦੀ ਧੀ ਕਮਲਪ੍ਰੀਤ ਕੌਰ ਨੂੰ ਬਹੁਤ ਬਹੁਤ ਵਧਾਈਆਂ ਜਿਸਨੇ ਡਿਸਕਸ ਥਰੋਅ ਵਿੱਚ 9 ਸਾਲ ਪੁਰਾਣਾ ਨੈਸ਼ਨਲ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਖੇਡਾਂ ਲਈ ਕੁਆਲੀਫਾਈ ਕੀਤਾ। ਕਮਲਪ੍ਰੀਤ ਨੇ ਐਨ.ਆਈ.ਐਸ.ਪਟਿਆਲਾ ਵਿਖੇ ਕੱਲ੍ਹ ਸੰਪੰਨ  ਫੈਡਰੇਸ਼ਨ ਕੱਪ ਨੈਸ਼ਨਲ ਅਥਲੈਟਿਕਸ ਦੇ ਆਖਰੀ ਦਿਨ ਪਹਿਲੀ ਹੀ ਥਰੋਅ 65.06 ਮੀਟਰ ਸੁੱਟੀ।ਆਉਣ ਵਾਲੇ ਸਮੇਂ ਵਿਚ ਕਮਲਪ੍ਰੀਤ, ਓਲੰਪਿਕ ਖੇਡਾਂ ‘ਚ ਵੀ  ਪੰਜਾਬ ਦਾ ਨਾਮ ਰੌਸ਼ਨ ਕਰੇਗੀ।